ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਕਜੁਟ ਹੋਈਆਂ ਸਿਆਸੀ ਪਾਰਟੀਆਂ
Published : Aug 2, 2019, 7:19 pm IST
Updated : Aug 2, 2019, 7:19 pm IST
SHARE ARTICLE
All political parties will support Punjab govt to celebrate 550th birth anniversary
All political parties will support Punjab govt to celebrate 550th birth anniversary

ਵਿਰੋਧੀ ਪਾਰਟੀਆਂ ਵਲੋਂ ਸਰਕਾਰ ਨੂੰ ਸਮਾਰੋਹਾਂ ਲਈ ਸਮਰਥਨ ਦੇਣ ਦੀ ਸਹਿਮਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਅਪੀਲ ਦੇ ਹੁੰਗਾਰੇ ਵਜੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਮਰਥਨ ਕੀਤਾ ਹੈ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵਫ਼ਦ ਨਾਲ ਇਕ ਮੀਟਿੰਗ ਦੌਰਾਨ ਇਹ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਸਭਨਾਂ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਰੋਹ ਵਾਸਤੇ ਸਮਰਥਨ ਦੇਣ ਦੀ ਅਪੀਲ ਕੀਤੀ।

All political parties will support Punjab govt to celebrate 550th birth anniversaryAll political parties will support Punjab govt to celebrate 550th birth anniversary

ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਇਕ ਇਤਿਹਾਸਕ ਮੌਕਾ ਹੈ ਅਤੇ ਸਾਰਿਆਂ ਵਲੋਂ ਆਪਣੀ ਸਿਆਸੀ ਸਬੰਧਤਤਾ ਤੋਂ ਉੱਪਰ ਉੱਠ ਕੇ ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਸ਼ਾਨਦਾਰ ਅਤੇ ਯਾਦਗਾਰੀ ਤਰੀਕੇ ਨਾਲ ਮਨਾਉਣ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਜੋ ਕਿ ਨਵੰਬਰ ਵਿਚ ਮਨਾਏ ਜਾ ਰਹੇ ਮੁੱਖ ਸਮਾਰੋਹ ਵਾਸਤੇ ਨੋਡਲ ਏਜੰਸੀ ਹੈ। ਸਰਕਾਰ ਵਲੋਂ ਸਾਲ ਭਰ ਮਨਾਏ ਜਾ ਰਹੇ ਸਮਾਰੋਹਾਂ ਦੇ ਮੁਕੰਮਲ ਹੋਣ ਮੌਕੇ ਇਹ ਮੁੱਖ ਸਮਾਰੋਹ ਮਨਾਇਆ ਜਾਵੇਗਾ।

All political parties will support Punjab govt to celebrate 550th birth anniversaryAll political parties will support Punjab govt to celebrate 550th birth anniversary

ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਧਾਰਮਕ ਸਮਾਰੋਹ ਗੁਰਦੁਆਰਿਆਂ ਵਿਖੇ ਮਨਾਏ ਜਾਣ ਅਤੇ ਇਨਾਂ ਦਾ ਪ੍ਰਬੰਧ ਐਸ.ਜੀ.ਪੀ.ਸੀ. ਵੱਲੋਂ ਕੀਤਾ ਜਾਵੇ। ਜਦਕਿ ਹੋਰ ਸਮਾਰੋਹ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਦੇ ਨਾਲ ਸਰਕਾਰ ਵਲੋਂ ਮਣਾਏ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਹਾਨ ਸਮਾਰੋਹ ਨੂੰ ਸਫ਼ਲ ਅਤੇ ਬਿਨਾਂ ਅੜਚਣ ਯਕੀਨੀ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ। ਇਸ ਮੌਕੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪੰਜਾਬ ਆਉਣ ਦੀ ਉਮੀਦ ਹੈ ਜਿਸ ਦੇ ਵਾਸਤੇ ਸੂਬਾ ਸਰਕਾਰ ਨੇ ਸ਼ਾਨਦਾਰ ਸਮਾਰੋਹ ਦੀ ਯੋਜਨਾ ਬਣਾਈ ਹੈ।

All political parties will support Punjab govt to celebrate 550th birth anniversaryAll political parties will support Punjab govt to celebrate 550th birth anniversary

ਵਫ਼ਦ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਾਮਲ ਸਨ। ਇਨ੍ਹਾਂ ਵਿਚ ਕਾਂਗਰਸ ਦੇ ਵਫਦ ਦੇ ਰਾਜ ਕੁਮਾਰ ਵੇਰਕਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਕਿੱਕੀ ਢਿੱਲੋਂ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਵਿੱਚ ਰੋਜ਼ੀ ਬਰਕੰਦੀ ਅਤੇ ਚਾਰ ਹੋਰ, ਭਾਜਪਾ ਦੇ ਅਰੁਨ ਨਾਰੰਗ, ਆਮ ਆਦਮੀ ਪਾਰਟੀ ਦੇ ਕੰਵਰ ਸੰਧੂ ਅਤੇ ਪੰਜ ਹੋਰ ਵਿਧਾਇਕ ਸ਼ਾਮਲ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement