ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਲਗਾਇਆ ਲਾਇਬ੍ਰੇਰੀ ਲੰਗਰ
Published : Aug 2, 2019, 2:12 pm IST
Updated : Aug 2, 2019, 2:12 pm IST
SHARE ARTICLE
Government High School Rajpura Town
Government High School Rajpura Town

ਵਿਦਿਆਰਥੀਆਂ ਨੇ ਪੜ੍ਹਨ ਲਈ ਮਨਪਸੰਦ ਕਿਤਾਬਾਂ ਦੀ ਚੋਣ ਕੀਤੀ...

ਰਾਜਪੁਰਾ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵੱਲੋਂ ਵਿਦਿਆਰਥੀਆਂ ਵਿੱਚ ਸਾਹਿਤ ਪੜ੍ਹਨ ਦੀ ਰੁਚੀ ਵਿਕਸਤ ਕਰਨ ਲਈ ਪੁਸਤਕ ਲਹਿਰ 'ਲਾਇਬ੍ਰੇਰੀ ਲੰਗਰ' ਤਹਿਤ ਸ਼ੁਰੂ ਕੀਤੀ ਗਈ ਹੈ।

Government High School Rajpura TownGovernment High School Rajpura Town

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਦੇਖ-ਦੇਖ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਮੁਖੀ ਜਗਮੀਤ ਸਿੰਘ ਦੀ ਅਗਵਾਈ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਮਨਪਸੰਦ ਕਿਤਾਬਾਂ ਲਾਇਬ੍ਰੇਰੀ ਲੰਗਰ ਮੁਹਿੰਮ ਤਹਿਤ ਪੜ੍ਹਣ ਲਈ ਜਾਰੀ ਕੀਤੀਆਂ ਗਈਆਂ।

Government High School Rajpura TownGovernment High School Rajpura Town

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਸੀਨੀਅਰ ਅਧਿਆਪਕਾ ਵੀਨਾ ਕੁਸਮ ਕਿਰਨ ਨੇ ਕਿਹਾ ਕਿ ਕਿ ਸਰਕਾਰੀ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉਹਨਾਂ ਦੀ ਰੁਚੀ ਅਨੁਸਾਰ ਅਲਮਾਰੀਆਂ ਵਿੱਚੋਂ ਕਿਤਾਬਾਂ ਬਾਹਰ ਕੱਢ ਕੇ ਪਹਿਲਾਂ ਚੁਣਨ ਲਈ ਖੁੱਲ੍ਹੀਆਂ ਰੱਖ ਦਿੱਤੀਆਂ ਗਈਆਂ ਤੇ ਵਿਦਿਆਰਥੀਆਂ ਨੇ ਇਹਨਾਂ ਕਿਤਾਬਾਂ ਨੂੰ ਪਹਿਲਾਂ ਦੇਖਿਆ ਤੇ ਫਿਰ ਮਨ ਨਾਲ ਚੁਣਿਆ ਹੈ। ਇਸ ਮੌਕੇ ਲਾਇਬ੍ਰੇਰੀ ਇੰਚਾਰਜ ਅਧਿਆਪਕ ਜੋਤੀ ਪੀਟੀਆਈ ਅਤੇ ਰਾਜਿੰਦਰ ਸਿੰਘ ਚਾਨੀ ਵੀ ਹਾਜਰ ਰਹੇ|

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement