ਵਿਧਾਨ ਸਭਾ 'ਚ ਫ਼ਤਿਹਵੀਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ 
Published : Aug 2, 2019, 5:46 pm IST
Updated : Aug 2, 2019, 5:46 pm IST
SHARE ARTICLE
Punjab Vidhan Sabha pays tributes to eminent personalities
Punjab Vidhan Sabha pays tributes to eminent personalities

ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਆਪਣੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਚੁਕੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸਦਨ ਨੇ ਫ਼ਤਿਹਵੀਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਸ ਦੀ ਬੋਰਵੈਲ ਵਿਚ ਡਿੱਗਣ ਨਾਲ ਮੌਤ ਹੋ ਗਈ ਸੀ। 

Punjab Vidhan Sabha pays tributes to eminent personalitiesPunjab Vidhan Sabha pays tributes to eminent personalities

20 ਜੁਲਾਈ ਨੂੰ ਵਿਛੋੜਾ ਦੇ ਚੁੱਕੀ ਉੱਘੀ ਕਾਂਗਰਸੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਅਤੇ 1992 ਤੋਂ 1998 ਤੱਕ ਰਾਜ ਸਭਾ ਦੇ ਮੈਂਬਰ ਰਹੇ ਵਰਿੰਦਰ ਕਟਾਰੀਆ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਬਠਿੰਡਾ ਤੋਂ 1967 ਵਿਚ ਬਣੇ ਐਮ.ਪੀ ਕਿੱਕਰ ਸਿੰਘ, 1992 ਵਿਚ ਸੁਤਰਾਣਾ ਹਲਕੇ ਤੋਂ ਚੁਣੇ ਗਏ ਵਿਧਾਇਕ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਅਤੇ ਸਾਬਕਾ ਸੀ.ਪੀ.ਐਸ ਅਤੇ ਵਿਧਾਇਕ ਚੌਧਰੀ ਨੰਦ ਲਾਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ ਸਨੇਹ ਲਤਾ, ਸਾਬਕਾ ਵਿਧਾਇਕ ਕਾਮਰੇਡ ਬਲਵੰਤ ਸਿੰਘ, ਪਰਮਜੀਤ ਸਿੰਘ ਅਤੇ ਕਰਨੈਲ ਸਿੰਘ ਡੋਡ ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Fatehveer singh  village won’t allow politicians at bhogFatehveer Singh

ਆਜ਼ਾਦੀ ਘੁਲਾਟੀਆਂ ਗੁਰਮੇਜ ਸਿੰਘ, ਕੁਲਵੰਤ ਸਿੰਘ, ਈਸ਼ਰ ਸਿੰਘ, ਉਜਾਗਰ ਸਿੰਘ, ਜੰਗੀਰ ਸਿੰਘ, ਸੰਤਾ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਲਖਵੀਰ ਸਿੰਘ ਨੂੰ ਵੀ ਸਦਨ ਨੇ ਯਾਦ ਕੀਤਾ। ਸਪੀਕਰ ਰਾਣਾ ਕੇ. ਪੀ ਸਿੰਘ ਨੇ ਪ੍ਰਸਤਾਵ ਕੀਤਾ ਕਿ ਉਨਾਂ ਸਾਰੇ ਮੈਂਬਰਾਂ ਨੂੰ ਸਰਧਾਂਜਲੀ ਦਿਤੀ ਜਾਵੇ ਜਿਹੜੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਏ ਹਨ। ਉੱਘੀਆਂ ਸ਼ਖਸ਼ੀਅਤਾਂ ਦੇ ਹਵਾਲਿਆਂ ਤੋਂ ਬਾਅਦ ਸਦਨ ਨੇ ਸ਼ੋਕ ਮਤਾ ਪਾਸ ਕੀਤਾ। ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।

Punjab Vidhan Sabha pays tributes to eminent personalitiesPunjab Vidhan Sabha pays tributes to eminent personalities

ਸਪੀਕਰ ਨੇ ਵਿਧਾਇਕ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ, ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਆਤਮ ਨਗਰ (ਲੁਧਿਆਣਾ) ਤੋਂ ਵਿਧਾਇਕ ਸਿਮਰਜੀਤ ਬੈਂਸ ਵਲੋਂ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਸਰਧਾਂਜਲੀ ਭੇਟ ਕਰਨ ਦੀ ਬੇਨਤੀ ਨੂੰ ਵੀ ਮੰਨ ਲਿਆ ਗਿਆ, ਜਿਸ ਦੀ ਉਸ ਦੇ ਜੱਦੀ ਪਿੰਡ ਭਗਵਾਨ ਪੁਰਾ (ਸੰਗਰੂਰ) ਵਿਖੇ ਬੋਰਵੈਲ ਵਿਚ ਡਿੱਗ ਜਾਣ ਕਾਰਨ ਮੌਤ ਹੋ ਗਈ ਸੀ। 

Baba Labh Singh - File PhotoBaba Labh Singh - File Photo

ਸਪੀਕਰ ਰਾਣਾ ਕੇਪੀ ਸਿੰਘ ਦੇ ਪ੍ਰਸਤਾਵ 'ਤੇ ਸਦਨ ਨੇ ਸਰਬਸੰਮਤੀ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਪੁਲਾਂ ਵਾਲੇ ਬਾਬਾ ਜੀ ਦੇ ਨਾਮ ਨਾਲ ਜਾਣੇ ਜਾਂਦੇ ਬਾਬਾ ਲਾਭ ਸਿੰਘ ਦੇ ਨਾਮ ਨੂੰ ਵੀ ਸ਼ਰਧਾਂਜਲੀਆਂ ਵਾਲੀ ਸੂਚੀ ਵਿਚ ਸ਼ਾਮਲ ਕਰਨ ਸਹਿਮਤੀ ਦੇ ਦਿੱਤੀ। ਗੌਰਤਲਬ ਹੈ ਕਿ ਬਾਬਾ ਲਾਭ ਸਿੰਘ ਨੇ ਕਾਰ ਸੇਵਾ ਰਾਹੀਂ ਸਤਲੁਜ ਦਰਿਆ ਦੇ ਉੱਪਰ 9 ਪੁਲ ਬਣਾਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement