ਨੌਜਵਾਨ ਰੁਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਲਾਭ ਉਠਾਉਣ : ਧਰਮਸੋਤ
Published : Aug 2, 2020, 8:34 pm IST
Updated : Aug 2, 2020, 8:34 pm IST
SHARE ARTICLE
Sadhu Singh Dharamsot
Sadhu Singh Dharamsot

ਵਿਦੇਸ਼ਾਂ 'ਚ ਪੜ੍ਹਾਈ 20 ਲੱਖ ਤਕ ਕਰਜ਼ਾ ਲੈਣ ਦਾ ਉਪਬੰਦ

ਖੰਨਾ : ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਅਪਣੇ ਆਰਥਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Sadhu Singh DharamsotSadhu Singh Dharamsot

ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ਾ ਮੁਹਈਆ ਕਰਵਾਏ ਜਾਂਦੇ ਹਨ। ਇਨਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਅਪਣੇ ਕਿੱਤੇ ਸ਼ੁਰੂ ਕਰਕੇ ਅਪਣਾ ਆਰਥਕ ਵਿਕਾਸ ਕਰ ਸਕਦੇ ਹਨ।

Sadhu Singh DharamsotSadhu Singh Dharamsot

ਰਮਸੋਤ ਨੇ ਦਸਿਆ ਕਿ ਬੈਕਫਿੰਕੋ ਵਲੋਂ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿਥਿਆ ਗਿਆ ਹੈ। ਇਸ ਤਹਿਤ ਜੂਨ, 2020 ਤਕ 38 ਲਾਭਪਾਤਰੀਆਂ ਨੂੰ 61.20 ਲੱਖ ਰੁਪਏ ਦੇ ਕਰਜ਼ੇ ਦਿਤੇ ਜਾ ਚੁਕੇ ਹਨ।

Sadhu Singh DharamsotSadhu Singh Dharamsot

ਉਨਾਂ ਦਸਿਆ ਕਿ ਪਛੜੀਆਂ ਸ੍ਰੇਣੀਆਂ ਲਈ ਐਜੂਕੇਸ਼ਨ ਲੋਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਸਕੀਮ ਤਹਿਤ ਪੜਾਈ ਕਰਨ ਲਈ 4 ਫ਼ੀ ਸਦੀ ਵਿਆਜ ਦੀ ਦਰ 'ਤੇ ਕਰਜ਼ਾ ਦਿਤਾ ਜਾਂਦਾ ਹੈ। ਲੜਕੀਆਂ ਲਈ ਵਿਆਜ ਦੀ ਦਰ 3.5 ਫ਼ੀ ਸਦੀ ਸਾਲਾਨਾ ਹੈ। ਕਰਜ਼ੇ ਦੀ ਵਾਪਸੀ ਕੋਰਸ ਖ਼ਤਮ ਹੋਣ ਤੋਂ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿਚ 5 ਸਾਲਾਂ ਵਿਚ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿਚ ਪੜ੍ਹਾਈ ਲਈ 20 ਲੱਖ ਰੁਪਏ ਤਕ ਦਾ ਕਰਜ਼ਾ ਮੁਹਈਆਂ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ।

Sadhu Singh DharamsotSadhu Singh Dharamsot

ਧਰਮਸੋਤ ਨੇ ਦਸਿਆ ਕਿ ਬੈਕਫਿੰਕੋ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫ਼ੀ ਸਦੀ ਦੀ ਵਿਆਜ ਦਰ 'ਤੇ ਵੱਧ ਤੋਂ ਵੱਧ 2 ਲੱਖ ਤੱਕ ਦਾ ਕਰਜ਼ਾ ਮੁਹਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਇਹ ਕਰਜ਼ਾ ਡੇਅਰੀ ਫ਼ਾਰਮਿੰਗ (3-5 ਪਸ਼ੂ), ਪੋਲਟਰੀ ਫ਼ਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫ਼ਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ ਸਟੇਸ਼ਨਰੀ ਦੀ ਦੁਕਾਨ, ਫ਼ੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫ਼ੋਟੋਗਰਾਫ਼ੀ ਅਤੇ ਵੀਡੀਉਗਰਾਫ਼ੀ, ਹੌਜਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement