ਮਾਮਲਾ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ
Published : Aug 2, 2020, 8:16 am IST
Updated : Aug 2, 2020, 8:16 am IST
SHARE ARTICLE
Harpal Singh Cheema
Harpal Singh Cheema

ਪਰਵਾਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਚੀਮਾ

ਰਈਆ, 1 ਅਗੱਸਤ (ਰਣਜੀਤ ਸਿੰਘ ਸੰਧੂ) : ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਬੀਤੇ ਦਿਨ ਜ਼ਹਿਰੀਲੀ ਸ਼ਰਾਬ ਪੀਣ ਨਾਲ ਪਿੰਡ ਦੇ ਕਰੀਬ 11 ਵਿਅਕਤੀ ਮੌਤ ਦੇ ਮੂੰਹ ਚਲੇ ਗਏ ਸਨ ਜਿਸ ਨਾਲ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ ਅਤੇ ਮ੍ਰਿਤਕਾਂ ਦੇ ਘਰਾਂ ਅੰਦਰ ਵਿਰਲਾਪ ਹੋ ਰਿਹਾ ਹੈ। ਇਨ੍ਹਾਂ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਇਸ ਦਰਦਨਾਕ ਘਟਨਾ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਿੰਡ ਮੁੱਛਲ ਵਿਖੇ ਪਹੁੰਚੇ। ਸ. ਚੀਮਾ ਨੇ ਦੁਖੀ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਕੋਲੋਂ ਹਰ ਪੀੜਿਤ ਪਰਵਾਰ ਲਈ 20 ਲੱਖ ਰੁਪਏ ਦੀ ਰਾਸ਼ੀ ਸਹਾਇਤਾ ਵਜੋਂ ਦੇਣ ਅਤੇ ਹਰ ਪੀੜਿਤ ਪਰਵਾਰ ਦੇ ਇਕ-ਇਕ ਮੈਂਬਰ ਨੂੰ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਮੰਦਭਾਗੀ ਘਟਨਾ ਵਾਪਰਨ ਸਬੰਧੀ ਸ. ਚੀਮਾ ਨੇ ਕਿਹਾ ਕਿ ਇਸ ਸੱਭ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ ਜਿਸ ਦੇ ਰਾਜ ਵਿਚ ਨਸ਼ਿਆਂ ਦਾ ਨਾਜਾਇਜ਼ ਧੰਦਾ ਜੋਰਾਂ-ਸ਼ੋਰਾਂ ਨਾਲ ਚਲ ਰਿਹਾ ਹੈ ਤੇ ਹਰ ਮਸਲੇ 'ਤੇ ਸਰਕਾਰ ਬਿਲਕੁਲ ਫੇਲ ਸਾਬਤ ਹੋ ਚੁੱਕੀ ਹੈ। ਉਨ੍ਹਾਂ ਘਟਨਾਵਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਵੀ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement