ਜਲ ਸਰੋਤ ਮੰਤਰੀ ਵੱਲੋਂ 100% ਕੰਮ ਪੂਰਾ ਹੋਣ ਤੋਂ ਬਾਅਦ ਹੜ੍ਹ ਕੰਟਰੋਲ ਪ੍ਰਬੰਧਾਂ ਦੀ ਮਜ਼ਬੂਤੀ 'ਤੇ ਜ਼ੋਰ
Published : Aug 2, 2020, 3:31 pm IST
Updated : Aug 2, 2020, 3:31 pm IST
SHARE ARTICLE
Sukhbinder Singh Sarkaria
Sukhbinder Singh Sarkaria

ਪੰਜਾਬ ਦੀਆਂ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ: ਸਰਕਾਰੀਆ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਨੁਸਾਰ ਮੌਨਸੂਨ ਤੋਂ ਪਹਿਲਾਂ ਰਾਜ ਦੀਆਂ ਸਾਰੀਆਂ ਪ੍ਰਸਤਾਵਿਤ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਸੰਭਾਵੀ ਹੜ੍ਹਾਂ ਸਬੰਧੀ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੀ ਸਰਕਾਰੀ ਅਮਲੇ ਨੂੰ ਚੁਸਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਅਤੇ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮਾਂ ਦੀ ਸਥਾਪਤੀ ਦਾ ਕੰਮ ਵੀ ਪ੍ਰਗਤੀ ਅਧੀਨ ਹੈ ਅਤੇ ਮੌਨਸੂਨ ਦੇ ਜ਼ਿਆਦਾ ਸਰਗਰਮ ਹੋਣ ਦੀ ਸੂਰਤ ਵਿਚ ਜਲ ਸਰੋਤ ਵਿਭਾਗ ਦੇ ਸਬੰਧਤ ਅਮਲੇ ਨੂੰ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Sukhbinder Singh SarkariaSukhbinder Singh Sarkaria

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਪ੍ਰਸਤਾਵਿਤ ਡਰੇਨਾਂ ਦੀ ਸਾਫ-ਸਫਾਈ ਦਾ 100 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟਾਂ ਨੂੰ ਵੀ ਪੂਰਾ ਕੀਤਾ ਜਾ ਚੁੱਕਾ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਉਹਨਾਂ ਸਬੰਧਤ ਧਿਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੰਗਾਮੀ ਹਾਲਤਾਂ ਵਿਚ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।

Punjab GovtPunjab Govt

ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ। ਇਸ ਦੇ ਨਾਲ-ਨਾਲ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।

Capt Amrinder SinghCapt Amrinder Singh

ਡਰੇਨੇਜ਼ ਵਿਭਾਗ ਦੇ ਮੁੱਖ ਇੰਜੀਨੀਅਰ ਸੰਜੀਵ ਗੁਪਤਾ ਨੇ ਦੱਸਿਆ ਕਿ ਮੌਨਸੂਨ ਤੋਂ ਪਹਿਲਾਂ ਕੁੱਲ ਪ੍ਰਸਤਾਵਿਤ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਦਾ ਖਾਕਾ ਤਿਆਰ ਕੀਤਾ ਗਿਆ ਸੀ ਜਿਸ ਦਾ ਕਿ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਸਨ ਜੋ ਕਿ ਸਾਰੇ ਹੀ ਪੂਰੇ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਵਿਭਾਗ ਨੇ ਸੰਭਾਵੀਂ ਹੜ੍ਹਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਹੋਈ ਹੈ।

rain monsoonMonsoon

ਕਾਬਿਲੇਗੌਰ ਹੈ ਕਿ 28 ਮਈ 2020 ਨੂੰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੇਨਾਂ ਦੀ ਸਮੇਂ ਸਿਰ ਸਫਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਰਗਰਮ ਮਾਨਸੂਨ ਤੋਂ ਪਹਿਲਾਂ ਸੀਮਤ ਸਾਧਨਾਂ ਦੇ ਨਾਲ ਡਰੇਨਾਂ ਦੀ 100 ਫੀਸਦੀ ਸਫਾਈ ਅਤੇ 48 ਹੋਰ ਪ੍ਰੋਜੈਕਟਾਂ ਨੂੰ ਪੂਰਾ ਕਰ ਦਿੱਤਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement