ਉਪਰਾਲਾ: ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਦਿਤੀਆਂ ਜਾਣਗੀਆਂ ਖੇਤੀ ਮਸ਼ੀਨਾਂ
Published : Aug 2, 2020, 8:47 pm IST
Updated : Aug 2, 2020, 8:47 pm IST
SHARE ARTICLE
 Paddy Straw
Paddy Straw

ਪਿਛਲੇ ਦੋ ਸਾਲਾਂ ਵਿਚ 51 ਹਜ਼ਾਰ ਮਸ਼ੀਨਾਂ ਖ਼ਰੀਦਣ 'ਤੇ ਕਿਸਾਨਾਂ ਨੂੰ 480 ਕਰੋੜ ਰੁਪਏ ਦੀ ਸਬਸਿਡੀ ਮਿਲੀ

ਚੰਡੀਗੜ੍ਹ : ਕਿਸਾਨ ਭਾਈਚਾਰੇ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਪ੍ਰੇਰਤ ਕਰਨ ਲਈ ਪੰਜਾਬ ਸਰਕਾਰ ਨੇ ਸਾਉਣੀ, 2020 ਦੌਰਾਨ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 23,500 ਖੇਤੀ ਮਸ਼ੀਨਾਂ/ਖੇਤੀ ਸੰਦ ਖ਼ਰੀਦਣ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ 50 ਫ਼ੀ ਸਦੀ ਤੋਂ 80 ਫ਼ੀ ਸਦੀ ਤਕ ਸਬਸਿਡੀ ਮੁਹਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।  

Paddy StrawPaddy Straw

ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੇ ਦਸਿਆ ਕਿ ਸੂਬਾ ਸਰਕਾਰ ਨੇ ਮੌਜੂਦਾ ਸਾਉਣੀ ਸੀਜ਼ਨ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭÎਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ  ਕਿਸਾਨਾਂ ਅਤੇ ਕਿਸਾਨ ਗਰੁੱਪਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

StrawStraw

ਤਿਵਾੜੀ ਨੇ ਦਸਿਆ ਕਿ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 7000 ਕਿਸਾਨਾਂ ਅਤੇ 5000 ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ ਮੁਹਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਕਿਸਾਨ ਫ਼ਸਲਾਂ ਨੂੰ ਅੱਗ ਲਾਉਣ ਤੋਂ ਸੰਜਮ ਵਰਤਣਗੇ ਤਾਂ ਜੋ ਪੰਜਾਬ ਨੂੰ 'ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦਸਿਆ ਕਿ ਵਿਅਕਤੀਗਤ ਰੂਪ ਵਿਚ ਕਿਸਾਨਾਂ ਨੂੰ 50 ਫ਼ੀ ਸਦੀ ਸਬਸਿਡੀ ਜਦਕਿ ਸੁਸਾਇਟੀਆਂ, ਪੰਚਾਇਤਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫ਼ੀ ਸਦੀ ਸਬਸਿਡੀ ਮਿਲੇਗੀ।

StrawStraw

ਇਥੇ ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਦੋ ਸਾਲਾਂ ਵਿੱਚ ਕਿਸਾਨਾਂ ਨੂੰ 480 ਕਰੋੜ ਰੁਪਏ ਦੀ ਸਬਸਿਡੀ 'ਤੇ 51 ਹਜ਼ਾਰ ਮਸ਼ੀਨਾਂ ਮੁਹਈਆ ਕਰਵਾ ਚੁੱਕੀ ਹੈ। ਕਿਸਾਨਾਂ ਨੂੰ ਇਹ ਮਸ਼ੀਨਾਂ ਦੇਣ ਪਿਛਲੇ ਉਦੇਸ਼ ਨੂੰ ਦਰਸਾਉਂਦਿਆਂ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਨਾ ਸਿਰਫ਼ ਸਰਦ ਰੁੱਤ ਦੌਰਾਨ ਵੱਡੇ ਪੱਧਰ 'ਤੇ ਹਵਾ ਪ੍ਰਦੂਸ਼ਣ ਫੈਲਦਾ ਹੈ, ਸਗੋਂ ਮਿੱਟੀ ਦੀ ਉਪਰਲੀ ਪਰਤ 'ਤੇ ਮਿੱਤਰ ਜੀਵਾਂ ਅਤੇ ਕੀਮਤੀ ਕੁਦਰਤੀ ਤੱਤ  ਤਬਾਹ ਹੋ ਜਾਣ ਨਾਲ ਜ਼ਮੀਨ ਦੀ ਸਿਹਤ 'ਤੇ ਵੀ ਬੁਰਾ ਅਸਰ ਪੈਂਦਾ ਹੈ।

Straw fireStraw 

ਇਸ ਦੌਰਾਨ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦਸਿਆ ਕਿ ਕਿਸਾਨਾਂ ਨੂੰ ਦਿਤੀ ਜਾਣ ਵਾਲੀ ਖੇਤੀ ਮਸ਼ੀਨਰੀ ਵਿੱਚ ਆਲ੍ਹਾ ਦਰਜੇ ਦੇ ਖੇਤੀ ਸੰਦ ਸ਼ਾਮਲ ਹਨ ਜਿਨ੍ਹਾਂ ਵਿੱਚ ਕੰਬਾਇਨਾਂ 'ਤੇ ਲਗਦੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਪੈਡੀ ਸਟਾਅਰ ਚੌਪਰ/ਸ਼ਰੈਡਰ/ਮਲਚਰ, ਆਰ.ਐਮ.ਬੀ. ਪਲੌਅ, ਜ਼ੀਰੋ ਟਿੱਲ ਡਰਿੱਲ ਅਤੇ ਸੁਪਰ ਸੀਡਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਖਪਾਉਣ ਦੇ ਮੱਦੇਨਜ਼ਰ ਇਸ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।  ਪਨੂੰ ਨੇ ਦਸਿਆ ਕਿ ਕਿਸਾਨ 285 ਮੈਨੂਫ਼ੈਕਚਰਾਂ ਪਾਸੋਂ ਖੇਤੀ ਮਸ਼ੀਨਾਂ ਖਰੀਦ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement