
ਪੰਜਾਬ ਸਰਕਾਰ ਸ਼ਰਾਬ ਮਾਫ਼ੀਆ ਵਿਰੁਧ 302 ਦਾ ਪਰਚਾ ਦਰਜ ਕਰੇ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੀੜਤ ਪਰਵਾਰਾਂ ਦੇ ਪਿੰਡਾਂ 'ਚ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲਣ ਉਪਰੰਤ ਪੰਜਾਬ ਸਰਕਾਰ ਨੂੰ ਸ਼ਰਾਬ ਮਾਫ਼ੀਆ ਵਿਰੁਧ 302 ਦਾ ਪਰਚਾ ਦਰਜ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਉਚ ਪਧਰੀ ਪੜਤਾਲ ਕਰਵਾਈ ਜਾਵੇ।
Ranjit Singh Brahmpura
ਉਨ੍ਹਾਂ ਦੋਸ਼ ਲਾਇਆ ਕਿ ਮਾਝੇ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਚ ਕਰੀਬ 100 ਲੋਕਾਂ ਦੀ ਮੌਤ, ਨਾਜਾਇਜ਼ ਸ਼ਰਾਬ ਨਾਲ ਹੋਣ ਤੋਂ ਸਪੱਸ਼ਟ ਹੁੰਦਾ ਹੈ ਕਿ ਸਿਆਸਤਦਾਨ-ਪੁਲਿਸ-ਸ਼ਰਾਬ ਮਾਫ਼ੀਏ ਦਾ ਨਾਪਾਕ ਗਠਜੋੜ ਦੈਂਤ ਦੇ ਰੂਪ ਵਿਚ ਵਿਚਰ ਰਿਹਾ ਹੈ, ਜਿਸ ਨੇ ਕੀਮਤੀ ਜਾਨਾਂ ਨਿਗਲ ਲਈਆਂ।
Capt Amrinder Singh
ਉਨ੍ਹਾਂ ਪੰਜਾਬ ਸਰਕਾਰ ਵਲੋਂ ਪੁਲਿਸ ਅਤੇ ਹੋਰ ਅਧਿਕਾਰੀ ਮੁਅੱਤਲ ਕਰਨ ਨੂੰ ਰੂਟੀਨ ਦੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਅਫ਼ਸਰ ਕੁੱਝ ਸਮਾਂ ਬਾਅਦ ਬਹਾਲ ਹੋ ਜਣਗੇ ਪਰ ਪੀੜਤ ਪਰਵਾਰਾਂ ਦੇ ਜੀਅ ਕਦੇ ਵਾਪਸ ਨਹੀ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤਾਂ ਪਰਵਾਰਾਂ ਨੂੰ ਸਰਕਾਰੀ ਨੌਕਰੀ, 5-5 ਲੱਖ ਮੁਆਵਜ਼ਾ ਦੇਵੇ।
Jathedar Ranjit Singh Brahmpura
ਇਸ ਕਾਂਡ ਲਈ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਤੇ ਹੋਰ ਆਗੂ ਸੂਬੇ ਵਿਚ ਨਾਜਾਇਜ਼ ਸ਼ਰਾਬ ਦੇ ਧੰਦੇ ਲਈ ਦਿਤੀ ਗਈ ਖੁਲ੍ਹ•ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਹ ਸਪੱਸ਼ਟ ਤੌਰ 'ਤੇ ਕਤਲ ਹੈ। ਉਨ੍ਹਾਂ ਚੇਤਾਵਨੀ ਦਿਤੀ ਕਿ ਮੁੱਖ ਮੰਤਰੀ ਦੀ ਸਰਪ੍ਰਸਤੀ ਹਾਸਲ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਨਾਜਾਇਜ਼ ਸ਼ਰਾਬ ਵੇਚਣ ਤੋਂ ਤੁਰਤ ਰੋਕਿਆ ਨਾ ਗਿਆ ਤਾਂ ਅਜਿਹੇ ਹੋਰ ਹਾਦਸੇ ਕਿਸੇ ਵੀ ਸਮੇਂ ਵਾਪਰ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।