ਸਕੂਲ ਖੋਲ੍ਹਣ ਦੇ ਅਚਨਚੇਤ ਫ਼ੈਸਲੇ ਕਾਰਨਪੈਦਾਹੋਏਤੌਖਲਿਆਂ ਬਾਰੇ ਆਪ'ਪਾਰਟੀਨੇਮੰਗਿਆਕੈਪਟਨਸਰਕਾਰਤੋਂਜਵਾਬ
Published : Aug 2, 2021, 1:32 am IST
Updated : Aug 2, 2021, 1:32 am IST
SHARE ARTICLE
image
image

ਸਕੂਲ ਖੋਲ੍ਹਣ ਦੇ ਅਚਨਚੇਤ ਫ਼ੈਸਲੇ ਕਾਰਨ ਪੈਦਾ ਹੋਏ ਤੌਖਲਿਆਂ ਬਾਰੇ 'ਆਪ' ਪਾਰਟੀ ਨੇ ਮੰਗਿਆ ਕੈਪਟਨ ਸਰਕਾਰ ਤੋਂ ਜਵਾਬ


ਚੰਡੀਗੜ੍ਹ, 1 ਅਗੱਸਤ (ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈ | ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈ?
  ਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫ਼ੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫ਼ੀ ਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨ | ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ  ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਾਟ ਦੇ ਖ਼ਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ  ਪਿਛਲੇ ਤਿੰਨ-ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ? ਕੀ ਸਕੂਲ ਖੋਲ੍ਹਣ ਤੋਂ ਪਹਿਲਾਂ ਸਾਰੇ 19500 ਸਰਕਾਰੀ ਅਤੇ 9500 ਪ੍ਰਾਈਵੇਟ ਸਕੂਲਾਂ ਅੰਦਰ ਕੋਰੋਨਾ ਰੋਕੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਕਨੀਕੀ, ਡਾਕਟਰੀ ਅਤੇ ਵਿਸ਼ੇਸ਼ ਕਰਕੇ 6 ਫੁਟ ਦੀ ਸਰੀਰਕ ਦੂਰੀ (ਫਿਜ਼ੀਕਲ ਡਿਸਟੈਂਸ) ਸਬੰਧੀ ਸਾਰੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ? ਸਰਕਾਰ ਖਾਸ ਕਰਕੇ ਸਿੱਖਿਆ ਅਤੇ ਸਿਹਤ ਮਹਿਕਮੇ ਨੂੰ  ਤਸੱਲੀ ਹੋ ਚੁੱਕੀ ਹੈ ਕਿ ਸਰਕਾਰੀ ਸਕੂਲਾਂ ਦੇ ਸਾਰੇ 22,08339 ਅਤੇ ਪ੍ਰਾਈਵੇਟ ਸਕੂਲਾਂ ਦੇ ਕਰੀਬ 38 ਲੱਖ ਵਿਦਿਆਰਥੀਆਂ ਲਈ ਮਾਪਿਆਂ ਜਾਂ ਸਰਕਾਰ ਵੱਲੋਂ ਮਾਸਕਾਂ ਦਾ ਪੂਰਾ ਪ੍ਰਬੰਧ ਹੈ ਅਤੇ ਕੋਈ ਵੀ ਵਿਦਿਆਰਥੀ ਸਕੂਲ ਅੰਦਰ ਬਿਨਾਂ ਮਾਸਕ ਪ੍ਰਵੇਸ਼ ਨਹੀਂ ਕਰੇਗਾ?
  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਚਾਨਕ ਸਕੂਲ ਖੋਲ੍ਹਣ ਦਾ ਫੈਸਲਾ ਬਿਨਾਂ ਕਿਸੇ ਦਬਾਅ ਤੋਂ ਡਾਕਟਰੀ, ਸਿੱਖਿਆ ਅਤੇ ਤਕਨੀਕੀ ਮਾਹਿਰਾਂ ਦੀਆਂ ਜ਼ਮੀਨੀ ਰਿਪੋਰਟਾਂ ਸਮੇਤ ਸੰਭਾਵੀ ਖ਼ਤਰਿਆਂ ਬਾਰੇ ਚੰਗੀ ਤਰ੍ਹਾਂ ਘੋਖ ਪਰਖ ਕੇ ਲਿਆ ਹੈ ਤਾਂ ਆਮ ਆਦਮੀ ਪਾਰਟੀ ਨੂੰ  ਸਰਕਾਰ ਦੇ ਫ਼ੈਸਲੇ ਉੱਤੇ ਕੋਈ ਇਤਰਾਜ਼ ਨਹੀਂ ਹੈ ਅਤੇ ਨਾ ਹੀ ਮਾਪਿਆਂ ਜਾਂ ਪੰਜਾਬ ਵਾਸੀਆਂ ਨੂੰ  ਹੋਣਾ ਚਾਹੀਦਾ ਹੈ | 
  ਚੀਮਾ ਮੁਤਾਬਕ,''ਸਾਡੀ ਚਿੰਤਾ ਜ਼ਮੀਨੀ ਹਕੀਕਤਾਂ ਅਤੇ ਕੋਰੋਨਾ ਡੈਲਟਾ ਬਾਰੇ ਦੇਸ਼-ਦੁਨੀਆ ਦੀ ਤਾਜ਼ਾ ਖਬਰਾਂ ਨੂੰ  ਲੈ ਕੇ ਹੈ |U
  ਜ਼ਮੀਨੀ ਹਕੀਕਤ ਬਾਰੇ ਅੰਕੜਿਆਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਰਕਾਰੀ ਅਤੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਸਾਢੇ 60 ਲੱਖ ਵਿਦਿਆਰਥੀਆਂ ਲਈ ਕਲਾਸ ਰੂਮਾਂ, ਬੈਂਚਾਂ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਦੀ ਕਮੀ ਸਮੇਤ ਬੱਚਿਆਂ ਨੂੰ  ਸੰਭਾਲਣ ਵਾਲੇ ਅਧਿਆਪਕਾਂ ਦਾ ਅਨੁਪਾਤ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ | ਜਿਥੇ ਸਰਕਾਰੀ ਸਕੂਲਾਂ ਦੇ 22,08339 ਵਿਦਿਆਰਥੀਆਂ ਲਈ 1,16442 ਅਧਿਆਪਕ ਹਨ | ਉਥੇ ਪ੍ਰਾਈਵੇਟ ਸਕੂਲਾਂ ਦੇ 38 ਲੱਖ ਵਿਦਿਆਰਥੀਆਂ ਲਈ ਲਗਭਗ 1,60000 ਅਧਿਆਪਕ ਹਨ | ਚੀਮਾ ਨੇ ਕਿਹਾ ਕੀ ਅਜਿਹੀਆਂ ਜ਼ਮੀਨੀ ਹਕੀਕਤਾਂ ਕਾਰਨ ਹੀ ਉਹ (ਆਮ ਆਦਮੀ ਪਾਰਟੀ) ਮੁੱਖ ਮੰਤਰੀ ਪੰਜਾਬ ਕੋਲੋਂ ਵੱਡੇ ਫੈਸਲੇ ਬਾਰੇ ਸਪਸ਼ਟੀਕਰਨ ਮੰਗ ਰਹੀ ਹੈ |
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement