
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਨੂੰ ਵੱਖ ਕਰਨ ਬਾਰੇ ਵੀ ਵਿਚਾਰ ਰਿਹਾ ਹੈ।
ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਰਾਜਪਾਲ (Punjab Governor) ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ (VP Singh Badnore) ਦਾ ਕਾਰਜਕਾਲ 22 ਅਗਸਤ ਨੂੰ ਪੂਰਾ ਹੋਣ ਜਾ ਰਿਹਾ ਹੈ। ਹੁਣ ਇਸ ਅਹੁਦੇ ਲਈ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (BS Yediyurappa) ਦੇ ਨਾਂ ਚਰਚਾ ਵਿਚ ਹੈ। ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵਡੇਕਰ ਵੀ ਇਸ ਦੌੜ ਵਿਚ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਨੂੰ ਵੱਖ ਕਰਨ ਬਾਰੇ ਵੀ ਵਿਚਾਰ ਰਿਹਾ ਹੈ।
ਹੋਰ ਪੜ੍ਹੋ: Tokyo Olympics: ਭਾਰਤ ਨੂੰ ਜਿੱਤ ਦਿਵਾਉਣ ਵਾਲੀ ਗੁਰਜੀਤ ਕੌਰ ਨੇ ਕਿਵੇਂ ਸ਼ੁਰੂ ਕੀਤਾ ਹਾਕੀ ਦਾ ਸਫ਼ਰ
B.S. Yediyurappa
ਹੋਰ ਪੜ੍ਹੋ: Olympic: 1912 ਤੋਂ ਬਾਅਦ ਪਹਿਲੀ ਵਾਰ High Jump ‘ਚ ਇਨ੍ਹਾਂ ਖਿਡਾਰੀਆਂ ਨੂੰ ਦਿੱਤੇ 2 ਸੋਨ ਤਗਮੇ
ਕੁਝ ਸਾਲ ਪਹਿਲਾਂ ਕੇਂਦਰ ਨੇ ਚੰਡੀਗੜ੍ਹ ਦਾ ਵੱਖਰਾ ਪ੍ਰਸ਼ਾਸਕ ਨਿਯੁਕਤ ਕਰਨ ਦਾ ਫੈਸਲਾ ਕੀਤਾ ਸੀ, ਪਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਨੇ ਇਸ ਦਾ ਵਿਰੋਧ ਕੀਤਾ, ਤਾਂ ਕੇਂਦਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਕੇਂਦਰ (Center Government) ਫਿਰ ਤੋਂ ਗੰਭੀਰਤਾ ਨਾਲ ਇਸ 'ਤੇ ਵਿਚਾਰ ਕਰ ਰਿਹਾ ਹੈ। ਪੰਜਾਬ ਵਿਚ ਅਕਾਲੀਆਂ ਨਾਲ ਭਾਜਪਾ (BJP) ਦਾ ਰਿਸ਼ਤਾ ਵੀ ਹੁਣ ਟੁੱਟ ਗਿਆ ਹੈ। ਕੇਂਦਰ ਪ੍ਰਸ਼ਾਸਕ ਦੇ ਅਹੁਦੇ ਲਈ ਸੇਵਾਮੁਕਤ ਅਧਿਕਾਰੀ ਨਿਯੁਕਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।