ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਉਜਾਗਰ ਕਰਨ ਲਈ CM ਵੱਲੋਂ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ
Published : Aug 2, 2021, 7:18 pm IST
Updated : Aug 2, 2021, 7:18 pm IST
SHARE ARTICLE
Captain Amarinder Singh launched Web channel ‘Rangla Punjab’
Captain Amarinder Singh launched Web channel ‘Rangla Punjab’

ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ  ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ। 

ਚੰਡੀਗੜ੍ਹ: ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ  ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ।

Captain Amarinder Singh launched Web channel ‘Rangla Punjab’Captain Amarinder Singh launched Web channel ‘Rangla Punjab’

ਹੋਰ ਪੜ੍ਹੋ: ਟੋਕੀਉ ਉਲੰਪਿਕ: ਡਿਸਕਸ ਥਰੋਅ ਵਿਚ ਮੈਡਲ ਨਹੀਂ ਜਿੱਤ ਸਕੀ ਕਮਲਪ੍ਰੀਤ, ਫਾਈਨਲ ਵਿਚ 6ਵੇਂ ਸਥਾਨ 'ਤੇ ਰਹੀ

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ।

Captain Amarinder Singh Captain Amarinder Singh

ਹੋਰ ਪੜ੍ਹੋ: ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ

ਉਨ੍ਹਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ.ਐਸ.ਏ. ਅਤੇ ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ।

Captain Amarinder Singh launched Web channel ‘Rangla Punjab’Captain Amarinder Singh launched Web channel ‘Rangla Punjab’

ਹੋਰ ਪੜ੍ਹੋ: ਮਾਨਸੂਨ ਸੈਸ਼ਨ:ਹੰਗਾਮੇ ਦੀ ਭੇਂਟ ਚੜਿਆ ਸੋਮਵਾਰ ਦਾ ਦਿਨ, ਦੋਵੇਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ

ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਵੈੱਬ ਚੈਨਲ ਉਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ।

ਹੋਰ ਪੜ੍ਹੋ: 'ਆਪ' ਦੀ ਸਰਕਾਰ ਬਣਨ 'ਤੇ ਅੰਗਹੀਣਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੋਣਗੇ ਹੱਲ- ਹਰਪਾਲ ਚੀਮਾ

ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ। ਚੰਨੀ ਨੇ ਮੁੱਖ ਮੰਤਰੀ ਨੂੰ ਬੈੱਡ ਐਂਡ ਬਰੇਕਫਾਸਟ/ਹੋਮਸਟੇਅ ਸਕੀਮ-2021 ਤਹਿਤ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਬਾਰੇ ਵੀ ਜਾਣੂੰ ਕਰਵਾਇਆ। ਇਸ ਨਾਲ ਸੂਬੇ ਵਿਚ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀਆਂ ਰਿਹਾਇਸ਼ੀ ਥਾਵਾਂ ਨੂੰ ਕਿਰਾਏ ਉਤੇ ਦੇ ਕੇ ਰੋਜ਼ਗਾਰ ਕਮਾਉਣ ਲਈ ਮੌਕਾ ਪ੍ਰਦਾਨ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement