
ਇਨਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ।
ਚੰਡੀਗੜ: ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਮੈਰੀਟੋਰੀਅਸ ਸਕੂਲਾਂ (Meritorious schools) ਵਿਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ (Registration Date) ਦੀ ਆਖਰੀ ਤਰੀਕ 14 ਅਗਸਤ, 2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ।
ਹੋਰ ਪੜ੍ਹੋ: Tokyo Olympics: ਭਾਰਤ ਨੂੰ ਜਿੱਤ ਦਿਵਾਉਣ ਵਾਲੀ ਗੁਰਜੀਤ ਕੌਰ ਨੇ ਕਿਵੇਂ ਸ਼ੁਰੂ ਕੀਤਾ ਹਾਕੀ ਦਾ ਸਫ਼ਰ
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵਲੋਂ ਸੂਬੇ ਭਰ ਵਿਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ (Free Education) ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮਿ੍ਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ। ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜਾਈ ਹੁੰਦੀ ਹੈ ਜਦਕਿ ਬਾਕੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਦੀ ਪੜਾਈ ਹੁੰਦੀ ਹੈ।
Meritorious Schools
ਇਨਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਹਨਾਂ ਨੂੰ ਤਿਆਰ ਕਰਨਾ ਹੈ।
ਹੋਰ ਪੜ੍ਹੋ: Olympic: 1912 ਤੋਂ ਬਾਅਦ ਪਹਿਲੀ ਵਾਰ High Jump ‘ਚ ਇਨ੍ਹਾਂ ਖਿਡਾਰੀਆਂ ਨੂੰ ਦਿੱਤੇ 2 ਸੋਨ ਤਗਮੇ
Meritorious Schools
ਹੋਰ ਪੜ੍ਹੋ: ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਅਕਾਲੀ ਦਲ ਛੱਡ BJP ‘ਚ ਸ਼ਾਮਲ
ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ। ਸਕੂਲਾਂ ਵਿਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜਾਈ ਤੋਂ ਇਲਾਵਾ ਇਨਾਂ ਸਕੂਲਾਂ ਵਿਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨਾਂ ਸਕੂਲਾਂ ਵਿਚ ਐਨ.ਡੀ.ਏ. ’ਚ ਜਾਣ ਵਾਲੇ ਖਾਹਸ਼ਮੰਦ ਵਿਦਿਆਰਥੀਆਂ ਨੂੰ ਵੀ ਸਿਖਲਾਈ ਦਿੱਤੀ ਜਾਂਦੀ ਹੈ।