CM ਮਾਨ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਤਮਗ਼ਾ ਜੇਤੂ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ
Published : Aug 2, 2022, 4:03 pm IST
Updated : Aug 2, 2022, 4:03 pm IST
SHARE ARTICLE
punjab government
punjab government

ਮੁੱਖ ਮੰਤਰੀ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਮਿੰਘਮ (ਯੂ.ਕੇ.) ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ।

CM Bhagwant MannCM Bhagwant Mann

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਉਸ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।

Commonwealth Games 2022: Punjab's daughter Harjinder Kaur made the country brightCommonwealth Games 2022: Punjab's daughter Harjinder Kaur made the country bright

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਵਰਤਣ ਲਈ ਧੁਰੇ ਵਜੋਂ ਕੰਮ ਕਰਨਗੀਆਂ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement