
ਜਲੰਧਰ ਦੇ ਰਹਿਣ ਵਾਲੇ ਰਣਜੋਧ ਸਿੰਘ ਦੀ ਲਾਸ਼ ਮੋਗਾ ਦੇ ਪਿੰਡ ਰੇੜਵਾਂ ਦੇ ਜੰਗਲ 'ਚ ਮਿਲੀ ਹੈ।
ਮੋਗਾ: ਪੰਜਾਬ ਵਿਚ ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਲੰਧਰ ਦੇ ਰਹਿਣ ਵਾਲੇ ਰਣਜੋਧ ਸਿੰਘ ਦੀ ਲਾਸ਼ ਮੋਗਾ ਦੇ ਪਿੰਡ ਰੇੜਵਾਂ ਦੇ ਜੰਗਲ 'ਚ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਰਣਜੋਧ ਸਿੰਘ (27) ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆ ਨਸ਼ਾ ਕਰਨ ਦਾ ਆਦੀ ਸੀ ਅਤੇ ਘਰੋਂ ਮੋਟਰਸਾਈਕਲ ਤੇ ਗਿਆ ਪਰ ਵਾਪਸ ਨਹੀਂ ਆਇਆ।
Punjab Youth died due to drugs
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਲੜਕੇ ਨੂੰ ਕੁਝ ਨੌਜਵਾਨਾਂ ਨੇ ਜ਼ਿਆਦਾ ਨਸ਼ੇ ਵਾਲਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਧਰਮਕੋਟ ਪੁਲਿਸ ਨੇ 8 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਨਸ਼ਿਆਂ ਕਾਰਨ ਕਰੀਬ ਇਕ ਮਹੀਨੇ ਵਿਚ 10 ਮੌਤਾਂ ਹੋ ਚੁੱਕੀਆਂ ਹਨ।