ਬੇਰੁਜ਼ਗਾਰ 646 ਪੀ.ਟੀ.ਆਈ. ਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ. ਵਲੋਂ ਸਖ਼ਤ ਨਿਖੇਧੀ
Published : Aug 2, 2022, 12:30 am IST
Updated : Aug 2, 2022, 12:30 am IST
SHARE ARTICLE
image
image

ਬੇਰੁਜ਼ਗਾਰ 646 ਪੀ.ਟੀ.ਆਈ. ਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ. ਵਲੋਂ ਸਖ਼ਤ ਨਿਖੇਧੀ

ਸੰਗਰੂਰ, 1 ਅਗੱਸਤ (ਬਲਵਿੰਦਰ ਸਿੰਘ ਭੁੱਲਰ) : ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈਟੀਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ ਪ੍ਰਕਿਰਿਆਵਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਰਾਹੀਂ ਖਿੱਚ ਧੂਹ ਕਰਵਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ 11 ਸਾਲਾਂ ਤੋਂ ਇਨਸਾਫ਼ ਲੈਣ ਲਈ ਜੱਦੋ ਜਹਿਦ ਕਰ ਰਹੇ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੂਰੀ ਕਰ ਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ।
 ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੂਲੇਵਾਲਾ, ਜਗਪਾਲ ਸਿੰਘ ਬੰਗੀ, ਜਸਵਿੰਦਰ ਸਿੰਘ ਔਜਲਾ ਤੇ ਰਘਵੀਰ ਸਿੰਘ ਭਵਾਨੀਗੜ੍ਹ ਨੇ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕਰਨ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਆਨਲਾਈਨ ਪੋਰਟਲ ਖੋਲ੍ਹ ਕੇ ਭਰਤੀ ਪ੍ਰਕਿਰਿਆ ਅੱਗੇ ਵਧਾਉਣ, 2364 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਐਕਟਿਵ ਮੋਡ ਵਿੱਚ ਪੂਰਾ ਕਰਨ ਅਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦੇਣ ਦੀ ਮੰਗ ਵੀ ਕੀਤੀ ਹੈ।
ਫੋਟੋ 1-12
 

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement