ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਸੜਕ ਹਾਦਸੇ ’ਚ ਮੌਤ
Published : Aug 2, 2023, 8:54 am IST
Updated : Aug 2, 2023, 8:54 am IST
SHARE ARTICLE
photo
photo

ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ ਮ੍ਰਿਤਕ

 

ਫਾਜ਼ਿਲਕਾ : ਪੰਜਾਬ ਦੇ ਨੌਜੁਆਨ ਰੁਜ਼ਗਾਰ ਤੇ ਪੜ੍ਹਾਈ ਦੀ ਭਾਲ ਵਿਚ ਵਿਦੇਸ਼ ਜਾ ਰਹੇ ਹਨ। ਮਾਪੇ ਵੀ ਅਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਗਏ ਪੰਜਾਬੀ ਨੌਜੁਆਨ ਲਗਾਤਾਰ ਦਿਲ ਦਾ ਦੌਰਾ ਅਤੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਰ ਕੇ ਕਈ ਨੌਜੁਆਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। 

ਹੁਣ ਫਿਰ ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜੁਆਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਵੈਨਕੂਵਰ ਦੀ ਮੇਨ ਸਟ੍ਰੀਟ ਅਤੇ ਈਸਟ 12 ਐਵੇਨਿਊ ਦੀ ਇੰਟਰਸੈਕਸ਼ਨ ’ਤੇ 31 ਜੁਲਾਈ ਸਵੇਰੇ 1:30 ਵਜੇ ਭਿਆਨਕ ਹਾਦਸਾ ਵਾਪਰਿਆ ਸੀ। ਜਿਸ ’ਚ ਦਿਲਪ੍ਰੀਤ ਸਿੰਘ ਗਰੇਵਾਲ (27) ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ 17 ਸਾਲ ਦੇ ਕਲਾਸ 7 ਡਰਾਈਵਰ ਨੇ ਲਾਲ ਰੰਗ ਦੀ ਕੈਡੀਲੈਕ ਨਾਲ ਉਬਰ ਡਰਾਈਵਰ ਦਿਲਪ੍ਰੀਤ ਸਿੰਘ ਦੇ ਵਾਹਨ ਤੇ ਇਕ ਹੋਰ ਟੈਕਸੀ ’ਚ ਟੱਕਰ ਮਾਰੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਲਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿਤਾ, ਜਦਕਿ ਬਾਕੀ 7 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਿਕ ਇਸ ਮਾਮਲੇ ਦੀ ਅਪਰਾਧਿਕ ਜਾਂਚ ਕੀਤੀ ਜਾਵੇਗੀ। 

27 ਸਾਲਾ ਦਿਲਪ੍ਰੀਤ ਸਿੰਘ ਗਰੇਵਾਲ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ। ਮ੍ਰਿਤਕ ਨੌਜੁਆਨ ਦੇ ਰਿਸ਼ਤੇਦਾਰ ਨੇ ਦਸਿਆ ਕਿ ਦਿਲਪ੍ਰੀਤ ਸਾਲ 2015 ’ਚ ਬਤੌਰ ਸਟੂਡੈਂਟ ਕੈਨੇਡਾ ਆਇਆ ਸੀ ਅਤੇ ਹੁਣ ਰਾਈਡ ਹੇਲਿੰਗ ਡਰਾਈਵਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਦਿਲਪ੍ਰੀਤ ਦੀ ਭੈਣ ਟੋਰਾਂਟੋ ਤੋਂ ਪਹੁੰਚੀ, ਜਦਕਿ ਉਸ ਦੇ ਮਾਪੇ ਭਾਰਤ ਤੋਂ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement