ਸਟੋਰ 'ਚ ਪਿਆ ਸਿਲੰਡਰ ਫਟਣ ਕਾਰਨ ਔਰਤ ਦੀ ਮੌਤ

By : KOMALJEET

Published : Aug 2, 2023, 5:52 pm IST
Updated : Aug 2, 2023, 5:52 pm IST
SHARE ARTICLE
Sukhwant Kaur (file photo)
Sukhwant Kaur (file photo)

4 ਮਹੀਨੇ ਪਹਿਲਾਂ ਹੀ ਸਿਹਤ ਵਿਭਾਗ ਵਿਚੋਂ ਹੋਏ ਸਨ ਸੇਵਾਮੁਕਤ

ਫ਼ਿਰੋਜ਼ਪੁਰ (ਮਲਕੀਅਤ ਸਿੰਘ) : ਫ਼ਿਰੋਜ਼ਪੁਰ ਦੀ ਭਗਤ ਸਿੰਘ ਕਾਲੋਨੀ ਵਿਚ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਉਸ ਵਿਚ ਅੱਗ ਲੱਗ ਗਈ ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ ਸੁਖਵੰਤ ਕੌਰ ਵਜੋਂ ਹੋਈ ਹੈ। ਇਹ ਘਰ ਪੰਜਾਬ ਪੁਲਿਸ ਦੇ ਇਕ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਦਾ ਘਰ ਹੈ।

ਇਹ ਵੀ ਪੜ੍ਹੋ: ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ 

ਭੁਪਿੰਦਰ ਸਿੰਘ ਨੇ ਦਸਿਆ ਕਿ ਉਸ ਦੀ ਪਤਨੀ ਘਰ 'ਚ ਇਕੱਲੀ ਸੀ ਕਿ ਅਚਾਨਕ ਅੰਦਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਅੱਗ ਅਤੇ ਗੈਸ ਚੜ੍ਹਨ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਉਹ ਕਿਸੇ ਕੰਮ ਲਈ ਐਸ.ਐਸ.ਪੀ. ਦਫ਼ਤਰ ਗਏ ਹੋਏ ਸਨ ਕਿ ਜਦੋਂ ਵਾਪਸ ਆਏ ਤਾਂ ਇਹ ਹਾਦਸਾ ਵਾਪਰ ਚੁੱਕਿਆ ਸੀ। ਉਨ੍ਹਾਂ ਨੇ ਤੁਰਤ ਅਪਣੀ ਪਤਨੀ ਨੂੰ ਹਸਪਤਾਲ ਲਿਆਂਦਾ ਪਰ ਉਦੋਂ ਤਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਅਮਰੀਕੀ ਟੀ.ਵੀ. ਸ਼ੋਅ ‘ਬਿੱਗ ਬ੍ਰਦਰ’ ਨੂੰ ਚਾਰ ਚੰਨ ਲਾਏਗਾ ਸਿੱਖ ਟਰੱਕ ਡਰਾਈਵਰ ਜੱਗ ਬੈਂਸ  

ਥਾਣਾ ਸਿਟੀ ਜਤਿੰਦਰ ਸਿੰਘ ਨੇ ਦਸਿਆ ਕਿ ਭਗਤ ਸਿੰਘ ਕਾਲੋਨੀ ਦੇ ਇਕ ਘਰ ਵਿਚ ਘਰੇਲੂ ਸਿਲੰਡਰ ਨੂੰ ਅੱਗ ਲੱਗਣ ਕਾਰਨ ਇਕ ਔਰਤ ਸੁਖਵੰਤ ਕੌਰ ਦੀ ਮੌਤ ਹੋ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement