ਲੁਧਿਆਣਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਹੁਰੇ ਘਰ ਤੋਂ ਆਉਣ ਤੋਂ ਬਾਅਦ ਚੁੱਕਿਆ ਖੌਫ਼ਨਾਕ ਕਦਮ

By : GAGANDEEP

Published : Aug 2, 2023, 4:19 pm IST
Updated : Aug 2, 2023, 4:19 pm IST
SHARE ARTICLE
photo
photo

ਸਹੁਰਾ ਪ੍ਰਵਾਰ ਤੋਂ ਜ਼ਲੀਲ ਹੋਣ ਤੋਂ ਬਾਅਦ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ-ਲੜਕੇ ਦਾ ਪ੍ਰਵਾਰ

 

ਲੁਧਿਆਣਾ: ਲੁਧਿਆਣਾ ਦੇ ਪਿੰਡ ਕੰਡਿਆਣਾ ਕਲਾਂ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਨੌਜਵਾਨ ਦੇ ਰਿਸ਼ਤੇਦਾਰਾਂ ਅਨੁਸਾਰ ਉਹ ਆਪਣੀ ਪਤਨੀ ਅਤੇ ਬੱਚੇ ਨੂੰ ਸਹੁਰੇ ਘਰ ਤੋਂ ਵਾਪਸ ਲੈਣ ਗਿਆ ਸੀ। ਇਸ ਦੌਰਾਨ ਉਸ ਦੀ ਪਤਨੀ ਅਤੇ ਸੱਸ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਬੇਇੱਜ਼ਤੀ ਮਹਿਸੂਸ ਕਰਨ ਤੋਂ ਬਾਅਦ ਨੌਜਵਾਨ ਨੇ ਘਰ ਆ ਕੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ  

ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦਸਿਆ ਕਿ ਉਸ ਦੇ ਭਰਾ ਵਿਜੇ ਦਾ ਵਿਆਹ ਪ੍ਰਿਆ ਨਾਂ ਦੀ ਲੜਕੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ। 19 ਜੁਲਾਈ ਨੂੰ ਪ੍ਰਿਆ ਬੱਚੇ ਦੇ ਨਾਲ ਆਪਣੇ ਭਰਾ ਦਾ ਜਨਮ ਦਿਨ ਮਨਾਉਣ ਲਈ ਆਪਣੇ ਪੇਕੇ ਪਿੰਡ ਰਾਵਲਪਿੰਡੀ ਫਗਵਾੜਾ ਗਈ ਸੀ।

ਇਹ ਵੀ ਪੜ੍ਹੋ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫਤਾਰ 

ਕੁਝ ਦਿਨਾਂ ਬਾਅਦ ਜਦੋਂ ਵਿਜੇ ਉਸ ਨੂੰ ਆਪਣੇ ਸਹੁਰੇ ਘਰ ਤੋਂ ਲੈਣ ਗਿਆ ਤਾਂ ਪ੍ਰਿਆ ਦੀ ਮਾਂ ਸੁਖਵਿੰਦਰ ਕੌਰ ਅਤੇ ਪ੍ਰਿਆ ਨੇ ਆਪ ਵਿਜੇ ਨੂੰ ਬਹੁਤ ਜ਼ਲੀਲ ਕੀਤਾ। ਪ੍ਰਿਆ ਨੇ ਘਰ ਵਾਪਸ ਆਉਣ ਤੋਂ ਇਨਕਾਰ ਕਰ ਦਿਤਾ। ਇਸ ਕਾਰਨ ਵਿਜੇ ਕਾਫੀ ਪਰੇਸ਼ਾਨ ਰਹਿਣ ਲੱਗਾ। ਕੰਮ ਤੋਂ ਵਾਪਸ ਆ ਕੇ ਵਿਜੇ ਨੇ ਸ਼ਾਮ ਸਾਢੇ ਸੱਤ ਵਜੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਫਾਹਾ ਲੈ ਲਿਆ।

ਦਰਵਾਜ਼ਾ ਖੋਲ੍ਹਣ ਦੀ ਬਹੁਤ ਕੋਸ਼ਿਸ਼ ਕੀਤੀ। ਦਰਵਾਜ਼ਾ ਅੰਦਰੋਂ ਬੰਦ ਸੀ। ਘਰ ਦੇ ਬਾਕੀ ਮੈਂਬਰ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਵਿਜੇ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਥਾਣਾ ਮੇਹਰਬਾਨ ਦੀ ਪੁਲਿਸ ਨੇ ਲਾਸ਼ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ। ਪੁਲਿਸ ਨੇ ਪਤਨੀ ਪ੍ਰਿਆ, ਸੱਸ ਸੁਖਵਿੰਦਰ ਕੌਰ ਅਤੇ 4 ਭੈਣਾਂ ਖਿਲਾਫ ਧਾਰਾ 306, 34 ਆਈ.ਪੀ.ਸੀ.ਦੇ ਤਹਿਤ ਮਾਮਲਾ ਦਰਜ ਕੀਤਾ ਗਿਆ 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement