ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਤ ਕੀਤੇ ਜਾਣਗੇ: ਅਨੁਰਾਗ ਵਰਮਾ
Published : Aug 2, 2023, 7:12 pm IST
Updated : Aug 2, 2023, 7:12 pm IST
SHARE ARTICLE
Chief Secretary Anurag Verma reviews the work of Aam Aadmi Clinics
Chief Secretary Anurag Verma reviews the work of Aam Aadmi Clinics

ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ

 

ਚੰਡੀਗੜ੍ਹ: ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਣ ਤਕ ਸੂਬੇ ਵਿਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿਚ ਕਹੀ।

ਇਹ ਵੀ ਪੜ੍ਹੋ: ਮਨੀਪੁਰ: ਇੰਫਾਲ ’ਚ ਦੋ ਖਾਲੀ ਘਰ ਅੱਗ ਲਾ ਦਿਤੇ ਗਏ, ਕਰਫਿਊ ’ਚ ਢਿੱਲ ਦਿਤੀ ਗਈ

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ  

ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲ੍ਹੇ ਅੰਦਰ 10 ਫ਼ੀ ਸਦੀ ਆਮ ਆਦਮੀ ਕਲੀਨਿਕਾਂ ਦਾ ਨਿਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਅਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਇਹ ਵੀ ਪੜ੍ਹੋ: ਚੇਤਨ ਸਿੰਘ ਜੌੜਾਮਾਜਰਾ ਵਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ  

ਮੁੱਖ ਸਕੱਤਰ ਨੇ ਦਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ਮੀਟਿੰਗ ਵਿਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement