ਵਿਜੀਲੈਂਸ ਵਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

By : KOMALJEET

Published : Aug 2, 2023, 6:43 pm IST
Updated : Aug 2, 2023, 7:07 pm IST
SHARE ARTICLE
ASI Harjinder Kaur
ASI Harjinder Kaur

ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ.

ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਨੀਪੁਰ: ਇੰਫਾਲ ’ਚ ਦੋ ਖਾਲੀ ਘਰ ਅੱਗ ਲਾ ਦਿਤੇ ਗਏ, ਕਰਫਿਊ ’ਚ ਢਿੱਲ ਦਿਤੀ ਗਈ 

ਉਨ੍ਹਾਂ ਦਸਿਆ ਕਿ ਮਨਜੀਤ ਕੌਰ ਨੇ 31-07-2030 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸ ਨੇ ਅਪਣੇ ਐਨ.ਆਰ.ਆਈ. ਪਤੀ ਖ਼ਿਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ: MP ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫ਼ਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement