ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ

By : GAGANDEEP

Published : Aug 2, 2023, 4:03 pm IST
Updated : Aug 2, 2023, 4:03 pm IST
SHARE ARTICLE
photo
photo

ਕਿਹਾ, ਸੂਬਾ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (ਈ.ਡਬਲਿਯੂ.ਐਸ) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਹੋਏ ਪੇਸ਼

ਡਾ. ਬਲਜੀਤ ਕੌਰ ਨੇ ਦਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।

ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜੇ ਦੋ ਪ੍ਰਵਾਰ, ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਗਈ ਜਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠ ਦੱਬੇ ਪ੍ਰਵਾਰ ਦੇ 3 ਮੈਂਬਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement