‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ  ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ

By : KOMALJEET

Published : Aug 2, 2023, 8:55 pm IST
Updated : Aug 2, 2023, 8:55 pm IST
SHARE ARTICLE
PUnjab news
PUnjab news

- ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ

- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

- ਇਸ ਵਿਸ਼ੇਸ਼ ਆਪਰੇਸ਼ਨ ਦਾ ਉਦੇਸ਼ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟ੍ਰਾਨਿਕ ਉਪਕਰਣਾਂ ’ਤੇ ਬਾਜ਼ ਅੱਖ ਰੱਖਣਾ ਸੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿਚ ਇਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ।  

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ  ਸੂਬੇ ਦੀਆਂ 25 ਜੇਲ੍ਹਾਂ-- ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ, ਵਿਚ ਤਲਾਸ਼ੀ ਕੀਤੀ ਗਈ  ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ  ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ।

ਇਹ ਅਪ੍ਰੇਸ਼ਨ, ਜਿਸ ਵਿਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਇਕੋ ਸਮੇਂ ’ਤੇ ਚਲਾਇਆ ਗਿਆ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ। ਇਸ ਦੌਰਾਨ ਜੇਲ੍ਹਾਂ ਦੇ  ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿਚ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ।  ਉਹਨਾਂ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ  ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।”

ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement