ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ : ਅਨੁਰਾਗ ਵਰਮਾ

By : KOMALJEET

Published : Aug 2, 2023, 4:27 pm IST
Updated : Aug 2, 2023, 4:27 pm IST
SHARE ARTICLE
The government will fully compensate the loss caused to people due to floods: Anurag Verma
The government will fully compensate the loss caused to people due to floods: Anurag Verma

ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ

ਚੰਡੀਗੜ੍ਹ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿਚ ਅਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।

ਇਹ ਵੀ ਪੜ੍ਹੋ: ਧਾਰਮਕ ਯਾਤਰਾ ਦੌਰਾਨ ਤਲਵਾਰਾਂ ਅਤੇ ਡੰਡੇ ਲੈ ਕੇ ਕੌਣ ਚਲਦਾ ਹੈ? : BJP ਸਾਂਸਦ ਰਾਓ ਇੰਦਰਜੀਤ ਸਿੰਘ 

ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵਲੋਂ 15 ਅਗਸਤ ਤਕ ਵਿਸ਼ੇਸ਼ ਗਿਰਦਾਵਰੀ ਦੇ ਦਿਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਵਿਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ।

ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰਤ ਦਿਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰਤ ਨਿਪਟਾਉਣ ਲਈ ਕਿਹਾ।

ਇਹ ਵੀ ਪੜ੍ਹੋ: ਨੂਹ ਹਿੰਸਾ ਨੂੰ ਲੈ ਕੇ ਸੁਪ੍ਰੀਮ ਕੋਰਟ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਾੜਨਾ 

ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵਲੋਂ ਮੁਫ਼ਤ ਪਨੀਰੀ ਦਿਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿਚ ਦਿੱਕਤ ਆਉਦੀ ਹੈ ਤਾਂ ਤੁਰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫ਼ਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।

ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement