ਅਣਪਛਾਤੇ ਵਿਅਕਤੀਆਂ ਨੇ 60 ਸਾਲਾ ਬਜ਼ੁਰਗ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Aug 2, 2023, 10:36 am IST
Updated : Aug 2, 2023, 10:36 am IST
SHARE ARTICLE
photo
photo

ਪ੍ਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਉਸ 'ਤੇ ਗੋਲੀਆਂ ਚਲਾ ਦਿਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ।

ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਪ੍ਰਵਾਰ ਅਨੁਸਾਰ ਬਜ਼ੁਰਗ ਸਰਵ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੜਿੰਗ ਪਿੰਡ ਤੋਂ ਖੋਖਰ ਰੋਡ 'ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕ ਦੇ ਸਰੀਰ 'ਤੇ 6 ਗੋਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ 'ਚੋਂ ਬਾਹਰ ਕੱਢ ਕੇ ਗੋਲੀ ਮਾਰੀ ਹੈ। ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ। ਪ੍ਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement