ਵਿਜੀਲੈਂਸ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ASI ਹਰਦੀਪ ਸਿੰਘ 

By : KOMALJEET

Published : Aug 2, 2023, 9:08 pm IST
Updated : Aug 2, 2023, 9:08 pm IST
SHARE ARTICLE
VB NABS MUNSHI FOR ACCEPTING BRIBE OF RS 20,000; ROLE OF SHO & ASI UNDER SCANNER
VB NABS MUNSHI FOR ACCEPTING BRIBE OF RS 20,000; ROLE OF SHO & ASI UNDER SCANNER

SHO ਪਰਮਜੀਤ ਸਿੰਘ ਅਤੇ ASI ਰਣਧੀਰ ਸਿੰਘ ਵੀ ਜਾਂਚ ਦੇ ਘੇਰੇ ਵਿਚ 

ਕਰਾਸ ਪਰਚਾ ਕਰਨ ਬਦਲੇ ਸ਼ਿਕਾਇਤਕਰਤਾ ਤੋਂ ਮੰਗੇ ਸਨ 1 ਲੱਖ ਰੁਪਏ 

ਚੰਡੀਗੜ੍ਹ, 2 ਅਗਸਤ: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ  ਉਸਦੇ ਭਰਾ ਦੀਪਕ ਕੁਮਾਰ ਤੇ ਹੋਰਨਾਂ ਖ਼ਿਲਾਫ਼ ਥਾਣਾ ਕੂਮ ਕਲਾਂ ਵਿਖੇ ਆਈ.ਪੀਸੀ ਦੀ ਧਾਰਾ 323, 341, 506, 148,149 ਤਹਿਤ ਐਫ.ਆਈ.ਆਰ. ਨੰਬਰ 38 ਦਰਜ ਕੀਤੀ ਗਈ ਸੀ।  ਉਸ ਦਾ ਭਰਾ ਦੀਪਕ ਵੀ ਜ਼ਖਮੀ ਹੋਇਆ ਸੀ, ਜਿਸ ਕਾਰਨ ਉਸ (ਦੀਪਕ ) ਨੇ ਵੀ ਅਵਤਾਰ ਸਿੰਘ ਅਤੇ ਹੋਰਾਂ ਖ਼ਿਲਾਫ ਆਈ.ਪੀ.ਸੀ. ਦੀਆਂ ਧਾਰਾਵਾਂ 326, 323, 341, 506, 148,149 ਤਹਿਤ ਕਰਾਸ ਐਫ.ਆਈ.ਆਰ. ਦਰਜ ਕਰਵਾਈ ਸੀ।

ਸ਼ਿਕਾਇਤਕਰਤਾ  ਨੇ ਦੋਸ਼ ਲਾਇਆ ਕਿ ਕਰਾਸ ਐਫ.ਆਈ.ਆਰ. ਅਧੀਨ ਵਿਰੋਧੀ ਧਿਰ ਖ਼ਿਲਾਫ਼ ਕਾਰਵਾਈ ਲਈ ਐਸ.ਐਚ.ਓ. ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ 50,000 ਰੁਪਏ ਵਿੱਚ ਸੌਦਾ ਤੈਅ ਕਰਵਾ ਦਿੱਤਾ ਸੀ।  ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਰਣਧੀਰ ਸਿੰਘ ਨੇ ਉਸ ਤੋਂ 35,000 ਰੁਪਏ  ਰਿਸ਼ਵਤ ਲਈ ਅਤੇ ਐਮ.ਐਚ.ਸੀ. ਹਰਦੀਪ ਸਿੰਘ ਨੇ  20,000 ਰੁਪਏ ਵੱਖਰੇ ਤੌਰ ’ਤੇ ਲਏ ਹਨ। ਉਸਨੇ ਵਿਜੀਲੈਂਸ ਨੂੰ ਐਮ.ਐਚ.ਸੀ. ਹਰਦੀਪ ਸਿੰਘ ਨਾਲ ਰਿਸ਼ਵਤ ਲੈਣ-ਦੇਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਸੌਪੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਜਾਂਚ  ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ  ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 02.08.2023 ਨੂੰ ਦਰਜ ਕਰਕੇ ਮੁਲਜ਼ਮ  ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।  ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਐਸ.ਐਚ.ਓ. ਪਰਮਜੀਤ ਸਿੰਘ ਅਤੇ ਏਐਸਆਈ ਰਣਧੀਰ ਸਿੰਘ ਦੀ ਭੂਮਿਕਾ ਦੀ  ਜਾਂਚ ਕੀਤੀ ਜਾ ਰਹੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement