
Firozpur News: ਬੱਚਿਆਂ ਸਣੇ 7 ਦੇ ਕਰੀਬ ਸੇਵਾਦਾਰ ਜ਼ਖ਼ਮੀ
A cylinder burst due to gas leakage in the langar hall of Gurdwara Jamani Sahib Firozpur News: ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Earthquake News: 24 ਘੰਟਿਆਂ ਵਿਚ ਦੋ ਵਾਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਬੱਚੇ ਲੰਗਰ ਛੱਕਣ ਲਈ ਗੁਰਦੁਆਰਾ ਸਾਹਿਬ ਆਏ ਸਨ ਅਤੇ ਲੰਗਰ ਛੱਕਣ ਤੋਂ ਬਾਅਦ ਉਹ ਸੇਵਾ ਕਰਨ ਲੱਗ ਪਏ। ਜਿੱਥੇ ਲੰਗਰ ਤਿਆਰ ਹੋ ਰਿਹਾ ਸੀ, ਤਾਂ ਉਥੇ ਅਚਾਨਕ ਗੈਸ ਸਿਲੰਡਰ ਫਟ ਗਿਆ ਜਿਸ ਦੌਰਾਨ ਪੰਜ ਬੱਚੇ ਅਤੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਪੰਜ ਬੱਚੇ ਬੁਰੀ ਤਰਾਂ ਅੱਗ ਵਿੱਚ ਝੁਲਸ ਗਏ ਹਨ। ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ
ਇਹ ਵੀ ਪੜ੍ਹੋ: Shambhu border: ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਸ਼ੰਭੂ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਪਹਿਲਾ ਹੁਕਮ ਜਾਰੀ ਰੱਖਿਆ