Patiala News : ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਵਾਪਸ ਲੈਣ ਦੇ ਫ਼ੈਸਲੇ ਦਾ ਕੀਤਾ ਵਿਰੋਧ
Published : Aug 2, 2024, 9:23 pm IST
Updated : Aug 2, 2024, 9:23 pm IST
SHARE ARTICLE
 Jai Inder Kaur
Jai Inder Kaur

"ਮੁਫ਼ਤ ਬੱਸ ਸੇਵਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਇਕ ਪ੍ਰਮੁੱਖ ਯੋਜਨਾ ਸੀ, ਜਿਸ ਦਾ ਪੰਜਾਬ ਦੀਆਂ ਔਰਤਾਂ ਨੂੰ ਬਹੁਤ ਲਾਭ ਹੋਇਆ

Patiala News : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਦਮ ਨੂੰ ਇਸ ਸਕੀਮ ਦਾ ਲਾਭ ਲੈ ਰਹੀਆਂ ਔਰਤਾਂ ਦੇ ਭਰੋਸੇ ਨਾਲ ਧੋਖਾ ਕਰਾਰ ਦਿੱਤਾ ਹੈ।

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ, "ਮੁਫ਼ਤ ਬੱਸ ਸੇਵਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਇਕ ਪ੍ਰਮੁੱਖ ਯੋਜਨਾ ਸੀ, ਜਿਸ ਦਾ ਪੰਜਾਬ ਦੀਆਂ ਔਰਤਾਂ ਨੂੰ ਬਹੁਤ ਲਾਭ ਹੋਇਆ ਹੈ। ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਸਵੈ-ਸਮਰੱਥਾ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਕਦਮ ਸੀ। ਇਸ ਸੇਵਾ ਨੂੰ ਵਾਪਸ ਲੈ ਕੇ, 'ਆਪ' ਸਰਕਾਰ ਔਰਤਾਂ ਨੂੰ ਹਨੇਰੇ ਯੁੱਗ ਵਿੱਚ ਧੱਕ ਰਹੀ ਹੈ।"

"ਆਪ ਸਰਕਾਰ ਦਾ ਵਿੱਤੀ ਤੰਗੀ ਦਾ ਬਹਾਨਾ ਅਸਵੀਕਾਰਨਯੋਗ ਹੈ। ਝੂਠੇ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ 'ਤੇ ਹਰ ਸਾਲ 700 ਕਰੋੜ ਰੁਪਏ ਬਰਬਾਦ ਕਰਨ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਫੰਡ ਔਰਤਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਅਲਾਟ ਕਰਨੇ ਚਾਹੀਦੇ ਹਨ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਔਰਤਾਂ ਲਈ ਮੁਫਤ ਬੱਸ ਸੇਵਾ ਜਾਰੀ ਰੱਖੋ,” ਉਨ੍ਹਾਂ ਨੇ ਅੱਗੇ ਕਿਹਾ।

"ਇਹ ਸਕੀਮ ਉਨ੍ਹਾਂ ਹਜ਼ਾਰਾਂ ਔਰਤਾਂ ਲਈ ਜੀਵਨ ਰੇਖਾ ਰਹੀ ਹੈ ਜੋ ਆਪਣੀਆਂ ਰੋਜ਼ਾਨਾ ਲੋੜਾਂ ਲਈ ਜਨਤਕ ਟਰਾਂਸਪੋਰਟ 'ਤੇ ਨਿਰਭਰ ਕਰਦੀਆਂ ਹਨ। ਇਸ ਨੂੰ ਵਾਪਸ ਲੈਣ ਨਾਲ ਪੇਂਡੂ ਔਰਤਾਂ, ਵਿਦਿਆਰਥੀਆਂ ਅਤੇ ਕੰਮਕਾਜੀ ਵਰਗ ਦੀਆਂ ਔਰਤਾਂ ਜੋ ਨਿੱਜੀ ਆਵਾਜਾਈ ਤੇ ਖ਼ਰਚ ਨਹੀਂ ਕਰ ਸਕਦੀਆਂ ਹਨ, ਨੂੰ ਸਪਸ਼ਟ ਤੌਰ 'ਤੇ ਪ੍ਰਭਾਵਿਤ ਕਰੇਗੀ। 

'ਆਪ' ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਹਨ - ਉਹ ਲੋਕਾਂ ਦੀ ਭਲਾਈ ਨਾਲੋਂ ਆਪਣੀ ਪਾਰਟੀ ਦੇ ਅਕਸ ਦੀ ਪਰਵਾਹ ਜਾਦਾ ਕਰਦੇ ਹਾਂ, ਅਸੀਂ ਉਨ੍ਹਾਂ ਨੂੰ ਇਸ ਤੋਂ ਭੱਜਣ ਨਹੀਂ ਦੇਵਾਂਗੇ, ਇਸ ਫੈਸਲੇ ਦਾ ਵਿਰੋਧ ਕਰਨ ਅਤੇ ਔਰਤਾਂ ਦੇ ਹੱਕਾਂ ਲਈ ਲੜਨ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਰਾਜ ਭਰ ਵਿੱਚ ਧਰਨੇ ਅਤੇ ਰੈਲੀਆਂ ਦਾ ਆਯੋਜਨ ਵੀ ਕਰੇਗਾ।"

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement