ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: SSPs ਸਮੇਤ 23 IPS ਅਤੇ 5 PPS ਅਫ਼ਸਰਾਂ ਦਾ ਤਬਾਦਲਾ
Published : Aug 2, 2024, 12:22 pm IST
Updated : Aug 2, 2024, 2:13 pm IST
SHARE ARTICLE
Transfer of 23 IPS and 5 PPS officers including SSPs
Transfer of 23 IPS and 5 PPS officers including SSPs

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, SSPs ਸਮੇਤ 23 IPS ਅਤੇ 5 PPS ਅਫ਼ਸਰਾਂ ਦਾ ਤਬਾਦਲਾ

 

ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਰੋਡ ਸੇਫਟੀ ਫੋਰਸ ਸਮੇਤ 14 ਜ਼ਿਲਿਆਂ ਦੇ ਐੱਸ.ਐੱਸ.ਪੀਜ਼ ਵੀ ਬਦਲੇ ਗਏ ਹਨ। ਕੁਝ ਰੇਂਜ ਅਫਸਰਾਂ ਨੂੰ ਵੀ ਬਦਲਿਆ ਗਿਆ ਹੈ।

ਪੰਜਾਬ ਸਰਕਾਰ ਨੇ ਮੁਹਾਲੀ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਮਾਨਸਾ, ਮੋਗਾ, ਮਾਲੇਕੋਟਲਾ, ਪਠਾਨਕੋਟ, ਮੁਕਤਸਰ, ਫਰੀਦਕੋਟ, ਤਰਨਤਾਰਨ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਜਲੰਧਰ ਦਿਹਾਤੀ ਅਤੇ ਸੜਕ ਸੁਰੱਖਿਆ ਦੇ ਐਸ.ਐਸ.ਪੀਜ਼ ਨੂੰ ਬਦਲ ਦਿੱਤਾ ਹੈ।

2012 ਬੈਚ ਦੇ ਆਈਪੀਐਸ ਅਧਿਕਾਰੀ ਸੰਦੀਪ ਕੁਮਾਰ ਗਰਗ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਅਮਨੀਤ ਕੌਂਡਲ ਐਸਐਸਪੀ ਬਠਿੰਡਾ, ਵਰੁਣ ਸ਼ਰਮਾ ਨੂੰ ਏਆਈਜੀ ਪ੍ਰੋਵੀਜ਼ਨਿੰਗ ਪੰਜਾਬ ਦੇ ਨਾਲ-ਨਾਲ ਰੋਡ ਸੇਫਟੀ ਫੋਰਸ ਦੇ ਐਸਐਸਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਦੀਪਕ ਪਾਰਿਖ ਐਸਐਸਪੀ ਮੁਹਾਲੀ, ਭਗੀਰਥ ਐਸਐਸਪੀ ਮਾਨਸਾ, ਗੌਰਵ ਤੂਰਾ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਐਸਐਸਪੀ ਮੋਗਾ, ਸੋਹੇਲ ਕਾਸਿਮ ਐਸਐਸਪੀ ਬਠਿੰਡਾ, ਪ੍ਰਗਿਆ ਜੈਨ ਐਸਐਸਪੀ ਫਰੀਦਕੋਟ, ਤੁਸ਼ਾਰ ਗੁਪਤਾ ਨੂੰ ਐਸਐਸਪੀ ਮੁਕਤਸਰ ਸਾਹਿਬ, ਗਗਨ ਅਜੀਤ ਸਿੰਘ ਨੂੰ ਐਸਐਸਪੀ ਮਲੇਰਕੋਟਲਾ ਬਣਾਇਆ ਗਿਆ ਹੈ ਨੂੰ ਐਸਐਸਪੀ ਪਾਕਣਕੋਟ, ਹਰਕੰਵਲਪ੍ਰੀਤ ਨੂੰ ਐਸਐਸਪੀ ਜਲੰਧਰ ਦਿਹਾਤੀ, ਵਰਿੰਦਰਪਾਲ ਸਿੰਘ ਨੂੰ ਐਸਐਸਪੀ ਫਾਜ਼ਿਲਕਾ, ਨਾਨਕ ਸਿੰਘ ਨੂੰ ਐਸਐਸਪੀ ਪਟਿਆਲਾ, ਦਰਪਣ ਆਹੂਲ ਵਾਲੀਆ ਸਟਾਫ਼ ਅਫਸਰ ਡੀਜੀਪੀ ਪੰਜਾਬ, ਸਿਮਰਤ ਕੌਰ ਨੂੰ ਏਆਈਜੀ ਸੀਆਈਆਈ ਪਟਿਆਲਾ, ਅਸ਼ਵਨੀ ਗੋਦਿਆਲ ਨੂੰ ਏਆਈਜੀ ਐਚਆਰਡੀ ਪੰਜਾਬ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਨੇ ਗੁਰਮੀਤ ਸਿੰਘ ਭੁੱਲਰ ਨੂੰ ਆਈਜੀ ਪ੍ਰੋਵੀਜ਼ਨਿੰਗ, ਰਾਕੇਸ਼ ਕੌਸ਼ਲ ਨੂੰ ਡੀਆਈਜੀ ਕ੍ਰਾਈਮ ਪੰਜਾਬ, ਨਵੀਨ ਸਿੰਗਲਾ ਨੂੰ ਡੀਆਈਜੀ ਜਲੰਧਰ ਰੇਂਜ, ਹਰਜੀਤ ਸਿੰਘ ਨੂੰ ਡੀਆਈਜੀ ਵਿਜੀਲੈਂਸ ਬਿਊਰੋ, ਸਤਿੰਦਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਹਰਮਨ ਵੀਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਐਮਆਈਐਸ ਪੰਜਾਬ ਪੁਲਿਸ ਅਕੈਡਮੀ ਫਿਲੌਰ ਨਿਯੁਕਤ ਕੀਤਾ ਹੈ।  ਅਸ਼ਵਨੀ ਕਪੂਰ ਨੂੰ ਡੀਆਈਜੀ ਫਰੀਦਕੋਟ, ਵਿਵੇਕਸ਼ੀਲ ਸੋਨੀ ਏਆਈਜੀ ਪਰਸਨਲ, ਗੁਰਮੀਤ ਚੌਹਾਨ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ ਕੀਤੇ ਗਏ ਹਨ।

.

...

..

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement