MP Sukhjinder Randhawa: MP ਸੁਖਜਿੰਦਰ ਰੰਧਾਵਾ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
Published : Aug 2, 2024, 11:58 am IST
Updated : Aug 2, 2024, 11:58 am IST
SHARE ARTICLE
MP Sukhjinder Randhawa appointed Chairman of Screening Committee for JK Elections
MP Sukhjinder Randhawa appointed Chairman of Screening Committee for JK Elections

ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਵੱਖ ਵੱਖ ਕਮੇਟੀਆਂ ਦਾ ਕੀਤਾ

 

MP Sukhjinder Randhawa: ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ, ਜਿਸ ਦੇ ਮੱਦੇਨਜਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ। 

ਪੜ੍ਹੋ ਪੂਰੀ ਖ਼ਬਰ :  Jagdish Tytler News: 1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਆਰੋਪੀ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ 16 ਅਗਸਤ ਤੱਕ ਕੀਤੀ ਮੁਲਤਵੀ

ਉਹਨਾਂ ਦੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜ਼ਨ ਖੜਗੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਤੇ ਰਾਜਸਥਾਨ ਸੂਬੇ ਤੋਂ ਰਾਜ ਸਭਾ ਮੈਂਬਰ ਸ੍ਰੀਮਤੀ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਨਿਧੜਕ ਨੇਤਾ ਰਾਹੁਲ ਗਾਂਧੀ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਪੜ੍ਹੋ ਪੂਰੀ ਖ਼ਬਰ :   Stock Market Crash: ਭਾਰਤੀ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਜਾਣੋ ਕਿਹੜੇ ਬੈਂਕ ਦੇ ਡਿੱਗੇ ਸ਼ੇਅਰ

ਜਿਹਨਾਂ ਦੀ ਪਾਰਖੂ ਅੱਖ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ  ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ  ਚੋਣ ਕੀਤੀ ਹੈ। ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਜਦ ਤੋਂ ਕਾਂਗਰਸ ਹਾਈਕਮਾਂਡ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ ਉਹਨਾਂ ਨੇ ਰਾਜਸਥਾਨ ਕਾਂਗਰਸ ਵਿੱਚ ਇਕ ਨਵੀਂ ਚੇਤਨਾ ਦੀ ਲਹਿਰ ਬਲਾਕ ਪੱਧਰ ਤੇ ਲੈ ਕਿ ਸਟੇਟ ਪੱਧਰ ਤੱਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਪੈਦਾ ਕੀਤੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਦੀ ਬਦੌਲਤ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਵਿੱਚ ਸਖ਼ਤ ਮਿਹਨਤ ਕਰਕੇ ਲੋਕ ਸਭਾ ਚੋਣਾਂ ਵਿੱਚ 11 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਕਾਂਗਰਸ ਹਾਈਕਮਾਂਡ ਦੀ ਝੋਲੀ ਵਿੱਚ ਪਾਈਆ ਸਨ ਤੇ ਚੰਦ ਦਿਨਾਂ  ਦੀ ਚੋਣ ਮੁਹਿੰਮ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਦੀ  ਸੀਟ ਵੀ ਵੱਡੇ ਫਰਕ ਨਾਲ  ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਸੀ। ਜਿਸ ਕਰਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਬਹੁਤ ਉਚਾ ਹੋਇਆ ਸੀ। ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਦੀਆਂ ਚੋਣਾਂ ਵਿੱਚ ਵੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਉਥੇ ਸਖ਼ਤ ਮਿਹਨਤ ਕਰਕੇ ਪਾਰਟੀ ਹਾਈਕਮਾਂਡ ਵੱਜੋਂ ਨਿਵਾਜੇ ਗ‌ਏ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਕਸੌਟੀ ਤੇ ਵੀ ਸਖ਼ਤ ਮਿਹਨਤ ਕਰਕੇ ਪੂਰਾ ਉਤਰਨਗੇ। 

(For more Punjabi news apart from MP Sukhjinder Randhawa appointed Chairman of Screening Committee for JK Elections, stay tuned to Rozana Spokesman)

 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement