Patiala News : ਵਿਜੀਲੈਂਸ ਬਿਊਰੋ ਵੱਲੋਂ 6 ਲੱਖ ਰਿਸ਼ਵਤ ਲੈਣ ਦੇ ਆਰੋਪ 'ਚ ਪੁਲਿਸ ਇੰਸਪੈਕਟਰ ਗ੍ਰਿਫਤਾਰ
Published : Aug 2, 2024, 6:23 pm IST
Updated : Aug 2, 2024, 6:23 pm IST
SHARE ARTICLE
Vigilance Bureau
Vigilance Bureau

ਇਸ ਤੋਂ ਪਹਿਲਾਂ ਇਸ ਮਾਮਲੇ 'ਚ ASI ਰਘਵੀਰ ਸਿੰਘ ਨੂੰ ਕੀਤਾ ਸੀ ਗ੍ਰਿਫ਼ਤਾਰ

Patiala News : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ 6 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐਫ.ਆਈ.ਆਰ. ਦਰਜ ਕੀਤੀ ਗਈ ਸੀ। 

ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਏਐਸਆਈ ਨੇ ਉਸ ਖ਼ਿਲਾਫ਼ ਥਾਣਾ ਸਮਾਣਾ ਵਿੱਚ ਦਰਜ ਇੱਕ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27-04-2023 ਨੂੰ ਛੇ ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement