
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਉਣ ਦੀ ਕੀਤੀ ਮੰਗ
Delhi Sikh Gurdwara Management Committee writes letter to SGPC President : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇ । ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਪਿਰਤ ਸ਼ੁਰੂ ਕੀਤੀ ਜਾਵੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਦੀ ਭੂਮਿਕਾ ਨਿਭਾਉਂਦੇ ਹੋਏ ਦਿੱਲੀ ਵਿਚ ਸਮਾਗਮ ਕਰਵਾਉਂਦੀ ਹੈ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਉਸ ਨਾਲ ਛੋਟੇ ਭਰਾ ਵਾਂਗ ਸਹਿਯੋਗ ਕਰੇਗੀ।
ਹਰਮੀਤ ਸਿੰਘ ਕਾਲਕਾ ਨੇ ਅੱਗੇ ਲਿਖਿਆ ਕਿ ਇਹ ਸਾਰੇ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕੀਤੇ ਜਾਣਗੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫ਼ਰਜ਼ ਨਿਭਾਉਂਦੇ ਹੋਏ ਆਪ ਜੀ ਦਾ ਪੂਰਨ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।