ਪੰਜਾਬ ਸੜਕ ਸੁਰੱਖਿਆ ਫੋਰਸ ਨੇ ਬਚਾਈਆਂ 35 ਹਜ਼ਾਰ ਜਾਨਾਂ
Published : Aug 2, 2025, 6:01 pm IST
Updated : Aug 2, 2025, 6:01 pm IST
SHARE ARTICLE
Punjab Road Safety Force saved 35 thousand lives
Punjab Road Safety Force saved 35 thousand lives

ਹਰ 30 ਕਿਲੋਮੀਟਰ 'ਤੇ ਤਾਇਨਾਤ ਹੈ ਸੜਕ ਸੁਰੱਖਿਆ ਫੋਰਸ ਦੀ ਟੀਮ

Punjab Road Safety Force saved 35 thousand lives :  ਸੜਕ ਸੁਰੱਖਿਆ ਫੋਰਸ ਨੇ ਪੰਜਾਬ ਵਿਚ ਇਕ ਬਹੁਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਨੇ ਹੁਣ ਤੱਕ ਸਮੁੱਚੇ ਪੰਜਾਬ ਅੰਦਰ 35,000 ਵਿਅਕਤੀਆਂ ਦੀ ਜਾਨ ਬਚਾ ਕੇ ਇਤਿਹਾਸ ਰਚ ਦਿੱਤਾ ਹੈ।


ਸਾਲ 2024 ’ਚ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਹੁਣ ਹਰ ਪੰਜਾਬੀ ਦੇ ਦਿਲ ਦਾ ਭਰੋਸਾ ਬਣ ਚੁੱਕੀ ਹੈ। ਪੰਜਾਬ ਦੀਆਂ4100 ਕਿਲੋਮੀਟਰ ਲੰਬੀਆਂ ਸੜਕਾਂ ’ਤੇ ਹਰ 30 ਕਿਲੋਮੀਟਰ ’ਤੇ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਤਾਇਨਾਤ ਹਨ। ਜਦੋਂ ਵੀ ਕਿਸੇ ਸੜਕ ’ਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਸੜਕ ਸੁਰੱਖਿਆ ਫੋਰਸ ਦੀ ਟੀਮ 5 ਤੋਂ 7 ਮਿੰਟਾਂ ਦੇ ਅੰਦਰ-ਅੰਦਰ ਮਦਦ ਦੇ ਲਈ ਪਹੁੰਚ ਜਾਂਦੀ ਹੈ।

ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਤੁਰੰਤ ਫਸਟ ਏਡ ਦੇਣ ਤੋਂ ਬਾਅਦ ਹਸਪਤਾਲ ਪਹੁੰਚਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਵੱਲੋਂ ਇਕ ਸਕੂਲੀ ਬੱਚੇ ਦੀ ਜਾਨ ਵੀ ਬਚਾਈ ਗਈ ਜਦਕਿ ਕਈ ਵਿਅਕਤੀਆਂ ਨੂੰ ਖੁਦਕੁਸ਼ੀ ਕਰਨ ਤੋਂ ਰੋਕਣ ਵਿਚ ਸੜਕ ਸੁਰੱਖਿਆ ਫੋਰਸ ਨੇ ਕਾਮਯਾਬੀ ਹਾਸਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement