Punjab News : ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

By : BALJINDERK

Published : Aug 2, 2025, 9:19 pm IST
Updated : Aug 2, 2025, 9:19 pm IST
SHARE ARTICLE
ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ
ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

Punjab News : ਜਾਤੀਸੂਚਤ ਸ਼ਬਦ ਬੋਲਣ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦਾ ਦੋਸ਼ ਲੱਗਾ

Punjab News in Punjabi :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ਼-4 ਮੁਹਾਲੀ ਜ਼ਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। 

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ' ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ ਐਸ.ਐਸ.ਪੀ. ਸਾਹਿਬਜਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਪੱਧਰ ਤੇ ਹਾਜਰ ਹੋਣ ਦਾ ਹੁਕਮ ਦਿੱਤਾ ਗਿਆ ਹੈ।

(For more news apart from SC Commission summons SSP Sahibzada Ajit Singh Nagar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement