
Ranjit Singh Gill News : ਗਿੱਲ 'ਤੇ ਆਪ ਸਰਕਾਰ ਨੇ ਸਿਆਸੀ ਬਦਲੇ ਦੀ ਭਾਵਨਾ ਹੇਠ ਵਿਜੀਲੈਂਸ ਦੀ ਛਾਪੇਮਾਰੀ ਕਰਵਾਈ- ਸ਼ਰਮਾ
Punjab News in Punjabi : ਰਣਜੀਤ ਸਿੰਘ ਗਿੱਲ ਉੱਤੇ ਵਿਜੀਲੈਂਸ ਨੇ ਕੀਤੀ ਰੇਡ ’ਤੇ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਣਜੀਤ ਸਿੰਘ ਗਿੱਲ ਤੇ ਪਿਛਲੇ 15 ਦਿਨ ਤੋਂ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਪ੍ਰੈਸ਼ਰ ਪਾਇਆ ਜਾ ਰਿਹਾ ਸੀ, ਪਰ ਜਦੋਂ ਰਣਜੀਤ ਸਿੰਘ ਗਿੱਲ ਆਪ ਪਾਰਟੀ ਨਾਲ ਸਹਿਮਤ ਨਾ ਹੋਏ ਅਤੇ ਦੇਸ਼ ਦੇ ਵਿਕਾਸ ਨੂੰ ਦੇਖਦੇ ਹੋਏ ਭਾਜਪਾ ਵਿੱਚ ਸ਼ਾਮਿਲ ਹੋ ਗਏ ਤਾਂ ਆਪ ਪਾਰਟੀ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਵਿਜੀਲੈਂਸ ਦੀ ਰੇਡ ਕਰਵਾਈ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਿੱਲ ਵੱਲੋਂ ਭਾਜਪਾ ਜੁਆਇਨ ਕਰਦੇ ਹੀ 12 ਘੰਟੇ ਚ ਵਿਜੀਲੈਂਸ ਦੀ ਰੇਡ ਦਾ ਮਤਲਬ ਆਪ ਪਾਰਟੀ ਨੇ ਪੰਜਾਬ ਚ ਭਾਜਪਾ ਨੂੰ 2027 ਚ ਆਪਣਾ ਬਦਲ ਮੰਨ ਲਿਆ ਹੈ। ਸ਼ਰਮਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਤੇ ਆਪ ਪਾਰਟੀ ਦੀ ਸਰਕਾਰ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੰਜਾਬੀ ਕਦੇ ਕਿਸੇ ਤੋਂ ਨਹੀਂ ਡਰਦੇ। ਹੁਣ ਪੰਜਾਬੀਆਂ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਸਰਕਾਰ ਕੇਜਰੀਵਾਲ ਤੇ ਸਿਸੋਦੀਆ ਚਲਾ ਰਹੇ ਹਨ, ਜੋ ਪੰਜਾਬ ਨੂੰ ਲੁੱਟਣ ਦਾ ਕੰਮ ਕਰ ਰਹੇ ਹਨ।
(For more news apart from Vigilance raided Gill as part political vendetta - Sharma News in Punjabi, stay tuned to Rozana Spokesman)