ਕੈਪਟਨ ਅਮਰਿੰਦਰ ਸਿੰਘ ਨੂੰ ਸਰਟੀਫ਼ਿਕੇਟ ਦੇਣ ਵਾਲੇ ਅਖੌਤੀ ਪੰਥਕ ਆਪਣੀ ਪੀੜੀ ਹੇਠ ਸੋਟਾ ਫੇਰਨ
Published : Sep 2, 2018, 5:42 pm IST
Updated : Sep 2, 2018, 5:43 pm IST
SHARE ARTICLE
Capt Amarinder
Capt Amarinder

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਦੀ ਘਟਨਾ ਉਪਰੰਤ ਰੋਸ...

ਚੰਡੀਗੜ੍ਹ :- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਦੀ ਘਟਨਾ ਉਪਰੰਤ ਰੋਸ ਪ੍ਰਦਰਸ਼ਨ ਕਰ ਰਹੇ ਬੇਕਸੂਰ ਸਿੱਖਾਂ ਉਤੇ ਉਨ੍ਹਾਂ ਵੱਲੋ ਗੋਲੀ ਨਾ ਚਲਾਉਣ ਦੇ ਦਿੱਤੇ ਹੁਕਮ ਦੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਹ ਸਪੱਸ਼ਟ ਕਰਨ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਉਣ ਦੇ ਹੁਕਮ ਜੇਕਰ ਉਨ੍ਹਾਂ ਨੇ ਨਹੀਂ ਦਿੱਤੇ ਸਨ ਤਾਂ ਕਿ ਇਹ ਹੁਕਮ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਾਂ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਦਿੱਤੇ ਸਨ।

ਸ. ਰੰਧਾਵਾ ਨੇ ਕਿਹਾ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੀ, ਇਸ ਦਾ ਪਤਾ ਲਗਾਉਣ ਲਈ ਇਨ੍ਹਾਂ ਤਿੰਨਾਂ ਵਿਅਕਤੀਆਂ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸੁਮੇਧ ਸਿੰਘ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿੱਛ ਕਰਨੀ ਬਣਦੀ ਹੈ। ਉਨ੍ਹਾਂ ਵੱਡੇ ਬਾਦਲ ਨੂੰ ਸਵਾਲ ਕੀਤਾ ਕਿ ਕਿਹਾ ਕਿ ਜੇਕਰ ਗੋਲੀ ਚਲਾਉਣ ਦੇ ਹੁਕਮ ਉਸ ਵੇਲੇ ਦੇ ਮੁੱਖ ਮੰਤਰੀ ਨੇ ਨਹੀਂ ਦਿੱਤੇ ਸਨ ਤਾਂ ਫਿਰ ਕਿਸ ਦੇ ਹੁਕਮਾਂ ਨਾਲ ਗੋਲੀ ਚਲਾਈ ਗਈ। ਸ. ਰੰਧਾਵਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਉਸ ਵੇਲੇ ਦੇ ਮੁੱਖ ਮੰਤਰੀ ਦੀ ਅੱਧੀ ਰਾਤ ਨੂੰ ਫਰੀਦਕੋਟ ਪ੍ਰਸ਼ਾਸਨ ਤੇ ਡੀਜੀਪੀ ਨਾਲ ਗੱਲਬਾਤ ਹੁੰਦੀ ਹੈ ਪਰ ਉਹ ਗੋਲੀ ਚਲਾਉਣ ਦਾ ਹੁਕਮ ਨਹੀਂ ਦਿੰਦੇ ਤਾਂ ਵੀ ਪੁਲਿਸ ਵੱਲੋਂ ਨਿਰਦੋਸ਼ ਸਿੱਖਾਂ ਉਤੇ ਗੋਲੀ ਚਲਾਈ ਜਾਂਦੀ ਹੈ।

Sukhjinder Singh RandhawaSukhjinder Singh Randhawa

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਆਪਣੇ ਪੁੱਤਰ ਜੋ ਉਸ ਵੇਲੇ ਦੇ ਗ੍ਰਹਿ ਮੰਤਰੀ ਸਨ, ਤੋਂ ਪੁੱਛ ਲੈਣਾ ਚਾਹੀਦਾ ਹੈ ਕਿ ਗੋਲੀ ਉਨ੍ਹਾਂ ਦੇ ਹੁਕਮਾਂ ਉਤੇ ਤਾਂ ਨਹੀਂ ਚਲਾਈ ਗਈ। ਉਨ੍ਹਾਂ ਨਾਲ ਹੀ ਸ ਬਾਦਲ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿੰਨੇ ਵੱਡੇ ਸਿੱਖ ਹਨ, ਇਸ ਲਈ ਅਖੌਤੀ ਪੰਥਕ ਅਕਾਲੀਆਂ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੀ ਸਿੱਖੀ ਵਿੱਚ ਆਸਥਾ ਕੁੱਲ ਦੁਨੀਆਂ ਜਾਣਦੀ ਹੈ ਅਤੇ ਦੂਜੇ ਪਾਸੇ ਬਾਦਲ ਪਰਿਵਾਰ ਵੱਲੋਂ ਸਿੱਖ ਪੰਥ ਨੂੰ ਖੋਖਲਾ ਕਰ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀਆਂ ਚਾਲਾਂ ਤੋਂ ਸਾਰ ਪੰਜਾਬ ਵਾਕਫ਼ ਹੈ।

ਕੁਝ ਬੋਲਣ ਤੋਂ ਪਹਿਲਾ ਬਾਦਲ ਪਰਿਵਾਰ ਆਪਣੀ ਪੀੜੀ ਹੇਠਾਂ ਸੋਟਾ ਫੇਰੇ। ਸ. ਰੰਧਾਵਾ ਨੇ ਅੱਜ ਦੇ ਮੀਡੀਆ ਵਿੱਚ ਸੁਖਬੀਰ ਸਿੰਘ ਬਾਦਲ ਦੇ ਉਸ ਛਪੇ ਬਿਆਨ ਉਤੇ ਵੀ ਅਕਾਲੀ ਦਲ ਤੋਂ ਸਪੱਸ਼ਟੀਕਰਨ ਮੰਗਿਆ ਹੈ ਜਿਸ ਵਿੱਚ ੳੁਨ੍ਹਾਂ ਕਿਹਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਤੇ ਬਹਿਸ ਦੌਰਾਨ ਵਾਕ ਆਊਟ ਕਰਨ ਦਾ ਫ਼ੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਬਿਆਨ ਤੋਂ ਅਕਾਲੀ ਦਲ ਦੇ ਦੋਹਰੇ ਮਾਪਦੰਡ ਸਾਹਮਣੇ ਆਉਂਦੇ ਹਨ ਕਿ ਵਿਧਾਨ ਸਭਾ ਵਿੱਚ ਤਾਂ ਅਕਾਲੀ ਦਲ ਵੱਲੋਂ ਵਾਕਆਊਟ ਕਰਨ ਦਾ ਫੈਸਲੇ ਦੇ ਪਿੱਛੇ ਉਨ੍ਹਾਂ ਨੂੰ ਬਹਿਸ ਵਿੱਚ ਬੋਲਣ ਲਈ ਮਿਲੇ ਘੱਟ ਸਮੇਂ ਨੂੰ ਦੱਸ ਰਹੇ ਸਨ

ਜਦੋਂਕਿ ਹੁਣ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਵਾਕਆਊਟ ਦਾ ਫ਼ੈਸਲਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੇ ਕੀਤੇ ਬੱਜਰ ਗੁਨਾਹਾਂ ਕਾਰਨ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ ਅਤੇ ਉਹ ਸਦਨ ਦੇ ਅੰਦਰ ਅਤੇ ਬਾਹਰ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਹੁਣ ਝੂਠੇ ਬਿਆਨਾਂ ਨਾਲ ਆਪਣਾ ਪੱਖ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਉਪਰ ਸੂਬੇ ਦੇ ਲੋਕ ਬਿਲਕੁਲ ਵੀ ਵਿਸ਼ਵਾਸ ਨਹੀਂ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement