ਮੁੱਖ ਮੰਤਰੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
Published : Sep 2, 2018, 6:47 pm IST
Updated : Sep 2, 2018, 6:47 pm IST
SHARE ARTICLE
Cm Of Punjab
Cm Of Punjab

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਇਕਜੁਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। 

ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪ੍ਰੇਮ-ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕਿ੍ਸ਼ਨ ਧਰਮ ਦੇ ਰੱਖਿਅਕ ਤੇ ਸਚਾਈ ਦੇ ਪ੍ਰਤੀਕ ਸਨ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਸ੍ਰੀਮਦ ਭਗਵਦ ਗੀਤਾ' ਵਿੱਚ ਅੰਕਿਤ ਭਗਵਾਨ ਕ੍ਰਿਸ਼ਨ ਦੇ ਫਲਸਫੇ ਦੀ ਅਜੋਕੇ ਪਦਾਰਥਵਾਦੀ ਸਮਾਜ ਜੋ ਨਫ਼ਰਤ ਤੇ ਫੁੱਟ ਦਾ ਸ਼ਿਕਾਰ ਹੈ, ਵਿੱਚ ਵੀ ਉਨ੍ਹੀਂ ਹੀ ਸਾਰਥਿਕਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement