ਉੱਪਰ ਵਾਲੇ ਦੀ ਕਚਹਿਰੀ 'ਚੋਂ ਕਿਵੇਂ ਬਚਣਗੇ ਬਾਦਲ: ਭਗਵੰਤ ਮਾਨ
Published : Sep 2, 2018, 8:25 pm IST
Updated : Sep 2, 2018, 8:25 pm IST
SHARE ARTICLE
AAP Raily
AAP Raily

'ਆਪ' ਨੇ ਮੌੜ ਤੋਂ ਕੀਤਾ ਮੁੱਦਿਆਂ ਦੇ ਆਧਾਰ 'ਤੇ 'ਪੰਜਾਬ ਜੋੜੋ' ਰੈਲੀਆਂ ਦਾ ਪ੍ਰਭਾਵਸ਼ਾਲੀ ਆਗਾਜ਼

ਮਾਇਸਰ ਖਾਨਾ/ਮੌੜ ਮੰਡੀ/ਬਠਿੰਡਾ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਭਖਵੇਂ ਮੁੱਦਿਆਂ 'ਤੇ ਆਧਾਰਿਤ 'ਪੰਜਾਬ ਜੋੜੋ' ਰੈਲੀਆਂ ਦੇ ਪਹਿਲੇ ਦੌਰ ਦਾ ਵਿਧਾਨ ਸਭਾ ਹਲਕਾ ਮੌੜ ਦੇ ਇਤਿਹਾਸਕ ਪਿੰਡ ਮਾਇਸਰ ਖਾਨਾ ਤੋਂ ਪ੍ਰਭਾਵਸ਼ਾਲੀ ਆਗਾਜ਼ ਕੀਤਾ। ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਸਤੰਬਰ ਮਹੀਨੇ 'ਚ ਪੰਜਾਬ ਅੰਦਰ 10 ਰੈਲੀਆਂ ਹੋਣਗੀਆਂ ਜਿੰਨਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ, ਨਸ਼ੇ ਅਤੇ ਬੇਰੁਜ਼ਗਾਰੀ, ਕਰਜ਼ਾ ਅਤੇ ਕਿਸਾਨਾਂ-ਮਜ਼ਦੂਰ ਖੁਦਕੁਸ਼ੀਆਂ ਸਮੇਤ ਉਨ੍ਹਾਂ ਤਮਾਮ ਮੁੱਦਿਆਂ ਅਤੇ ਵਾਅਦਿਆਂ ਪ੍ਰਤੀ ਲੋਕ ਲਹਿਰ ਖੜੀ ਕੀਤੀ ਜਾਵੇਗੀ,

ਜਿੰਨਾ ਤੋਂ ਪਹਿਲਾਂ ਬਾਦਲ ਸਰਕਾਰ ਮੁਨਕਰ ਸੀ ਅਤੇ ਹੁਣ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਭੱਜ ਚੁੱਕੀ ਹੈ।ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਜਿਸ ਦਲਦਲ 'ਚ ਫਸ ਗਿਆ ਹੈ, ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਦੋਨੋਂ ਹੀ ਜ਼ਿੰਮੇਵਾਰ ਹਨ, ਜਿੰਨਾ ਵਾਰੀਆਂ ਬੰਨ੍ਹ ਕੇ ਪੰਜਾਬ ਨੂੰ ਲੁੱਟਿਆ ਅਤੇ ਹੱਕ ਮੰਗਣ ਵਾਲਿਆਂ ਨੂੰ ਕੁੱਟਿਆ। ਮਾਨ ਨੇ ਕਿਹਾ ਕਿ ਬਾਦਲਾਂ ਨੇ ਆਪਣੀ ਸੱਤਾ ਅਤੇ ਪੈਸੇ ਦੀ ਭੁੱਖ ਲਈ ਪੂਰੀ ਦੁਨੀਆ ਸਰਬੱਤ ਦਾ ਭਲਾ ਮੰਗਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਗਲੀਆਂ 'ਚ ਰੋਲ ਦਿੱਤਾ।

ਮਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਸੁਖਬੀਰ ਸਿੰਘ ਅਤੇ ਉਸ ਦੇ ਸਾਲੇ ਬਿਕਰਮ ਸਿੰਘ ਮਜੀਠੀਆ ਦੇ ਪਾਪਾਂ ਦਾ ਫਲ ਜਿੰਦੇ ਜੀ ਹੀ ਭੋਗ ਕੇ ਜਾਣਗੇ।ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੇ ਪਾਪਾਂ ਤੋਂ ਬਚਣ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਮਦਦ ਲੈ ਸਕਦੇ ਹਨ, ਮਿਲ ਕੇ ਕੇਸ ਕਮਜ਼ੋਰ ਕਰਵਾ ਸਕਦੇ ਹਨ, ਗਵਾਹ ਖ਼ਰੀਦ ਸਕਦੇ ਹਨ, ਮੁਕਰਵਾ ਸਕਦੇ ਹਨ ਅਤੇ ਤਿਕੜਮਬਾਜੀਆਂ ਨਾਲ ਕੇਸਾਂ 'ਚੋਂ ਬਰੀ ਵੀ ਹੋ ਸਕਦੇ ਹਨ, ਪਰੰਤੂ ਉੱਪਰ ਵਾਲੇ ਦੀ ਕਚਹਿਰੀ 'ਚੋਂ ਕਿਵੇਂ ਬਚਣਗੇ।ਇਸ ਮੌਕੇ ਪਾਰਟੀ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਸਿਸਟਮ ਠੀਕ ਨਹੀਂ ਹੁੰਦਾ

ਉਨ੍ਹਾਂ ਚਿਰ ਸੁਧਾਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਪੰਜਾਬ ਦੇ ਲੋਕਾਂ ਨੇ ਬਾਦਲ ਅਤੇ ਕੈਪਟਨ ਵਾਰ-ਵਾਰ ਅਜ਼ਮਾ ਕੇ ਦੇਖ ਲਏ ਹਨ ਹੁਣ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਉਮੀਦ ਬਚੀ ਹੈ। ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਸ਼ਾਨਦਾਰ ਕੰਮਾਂ ਨੇ ਪੰਜਾਬ ਅਤੇ ਦੇਸ਼ ਵਾਲਿਆਂ ਦੀਆਂ ਇਹ ਉਮੀਦਾਂ ਹੋਰ ਵਧਾ ਦਿੱਤੀਆਂ ਹਨ।ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਤੇ ਬਾਦਲ ਪਰਿਵਾਰ ਉੱਤੇ ਰੁਲੇ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਠੋਸ ਕਦਮ ਨਹੀਂ ਚੁੱਕਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਾਦਲਾਂ ਨੂੰ ਕਦਮ ਕਦਮ 'ਤੇ ਬਚਾਉਣ ਲੱਗੀ ਹੋਈ ਹੈ। ਸਬੂਤਾਂ ਨੂੰ ਮਿਟਾਇਆ ਜਾ ਰਿਹਾ ਹੈ ਅਤੇ ਗਵਾਹਾਂ ਨੂੰ ਮੁਕਰਾਇਆ ਜਾ ਰਿਹਾ ਹੈ।

 ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮਦਦ ਲਈ ਹੀ ਕੈਪਟਨ ਨੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਾਣਬੁੱਝ ਕੇ ਲੀਕ ਕਰਵਾਇਆ ਅਤੇ ਬਾਦਲਾਂ ਨੇ ਕੇਸ ਦਰਜ਼ ਹੋਣ ਤੋਂ ਪਹਿਲਾਂ ਹੀ ਹਿੰਮਤ ਸਿੰਘ ਵਰਗੇ ਗਵਾਹਾਂ ਨੂੰ ਮੁਕਰਾਉਣਾ ਸ਼ੁਰੂ ਕਰ ਦਿੱਤਾ। ਚੀਮਾ ਨੇ ਬਾਦਲਾਂ ਅਤੇ ਕੈਪਟਨ ਆਪਣੇ ਖ਼ਿਲਾਫ਼ ਕੇਸਾਂ 'ਚ ਗਵਾਹਾਂ ਨੂੰ ਮੁਕਰਾਉਣ 'ਚ ਬੇਹੱਦ ਮਾਹਿਰ ਹੋਣ ਦਾ ਦੋਸ਼ ਲਗਾਇਆ।ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਹਰ ਫ਼ਰੰਟ 'ਤੇ ਫ਼ੇਲ੍ਹ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਤਰਸਯੋਗ ਹਾਲਤ ਬਾਰੇ ਵਿਸਤਾਰ ਨਾਲ ਜਾਣਕਾਰੀ ਦੇਣ ਦੇ ਨਾਲ-ਨਾਲ ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਕੀਤੀਆਂ ਬੇਮਿਸਾਲ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮ ਅੱਖੀਂ ਦੇਖ ਕੇ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਸੰਬੋਧਨ ਕਰਦੇ ਹੋਏ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਅਤੇ ਰਾਜਨੀਤਕ ਸਵਾਰਥਾਂ ਲਈ ਧਰਮ ਦਾ ਹਮੇਸ਼ਾ ਗ਼ਲਤ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਬਾਦਲ ਪਰਿਵਾਰ ਦਾ ਹੰਕਾਰ ਅਤੇ ਸੱਤਾ ਦੀ ਭੁੱਖ ਐਨੀ ਵਧ ਗਈ ਕਿ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਨਹੀਂ ਬਖ਼ਸ਼ਿਆ।

ਪੰਜਾਬ ਅਤੇ ਪੰਥ ਦੇ ਦੋਖੀ ਸੁਮੇਧ ਸੈਣੀ ਵਰਗੇ ਬਦਨਾਮ ਪੁਲਸ ਅਫ਼ਸਰਾਂ ਨੂੰ ਤਖ਼ਤਾਂ 'ਤੇ ਬਠਾਇਆ।ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਬਾਦਲਾਂ ਨੂੰ ਮੁੱਖ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋਸ਼ ਲਗਾਇਆ। ਮੁੱਖ ਮੰਤਰੀ ਬਾਦਲ ਪਿਤਾ-ਪੁੱਤਰ, ਡੀਜੀਪੀ ਸੁਮੇਧ ਸੈਣੀ ਅਤੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਬਚਾ ਰਹੇ ਹਨ। ਜਿੰਨਾ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਦੋਸ਼ੀ ਪਾਇਆ ਹੈ।

ਉਨ੍ਹਾਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਫਾਂਸੀ ਦੀ ਸਜਾ ਦਿੱਤੀ ਜਾਵੇ।ਇਸ ਮੌਕੇ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਯੂਥ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਸੇਖੋਂ, ਯੂਥ ਵਿੰਗ ਜ਼ੋਨ ਪ੍ਰਧਾਨ ਸੁਖਰਾਜ ਸਿੰਘ ਜ਼ੋਰਾਂ, ਵਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ, ਸੂਬਾ ਖ਼ਜ਼ਾਨਚੀ ਸੁਖਵਿੰਦਰ ਸੁੱਖੀ, ਸੂਬਾ ਵਿੱਤ ਕਮੇਟੀ ਦੇ ਚੇਅਰਮੈਨ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਬਠਿੰਡਾ ਦਿਹਾਤੀ ਪ੍ਰਧਾਨ ਨਵਦੀਪ ਸਿੰਘ ਜੀਦਾ, ਯੂਥ ਆਗੂ ਸੁਖਬੀਰ ਸਿੰਘ ਮਾਇਸਰ ਖਾਨਾ, ਮਹਿਲਾ ਜ਼ੋਨ ਪ੍ਰਧਾਨ ਭੁਪਿੰਦਰ ਕੌਰ ਅਤੇ ਅਮ੍ਰਿਤ ਲਾਲ ਗਰਗ ਆਦਿ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement