ਸ਼੍ਰੋਮਣੀ ਅਕਾਲੀ ਦਲ ਨੇ ਬਾਰ ਕੌਂਸਲ ਨੂੰ ਆਖਿਆ ਕਾਨੂੰਨ ਨੂੰ ਤੋੜ ਮਰੋੜ ਕੇ ਗੈਰ ਕਾਨੂੰਨੀ ਗਤੀਵਿਧੀਆ...
Published : Sep 2, 2018, 7:27 pm IST
Updated : Sep 2, 2018, 7:27 pm IST
SHARE ARTICLE
SAD
SAD

ਸ਼੍ਰੋਮਣੀ ਅਕਾਲੀ ਦਲ ਨੇ ਬਾਰ ਕੌਂਸਲ ਨੂੰ ਆਖਿਆ ਕਾਨੂੰਨ ਨੂੰ ਤੋੜ ਮਰੋੜ ਕੇ ਗੈਰ ਕਾਨੂੰਨੀ ਗਤੀਵਿਧੀਆਂ ਰਾਹੀਂ ਸਿਆਸੀ ਟੀਚੇ ਹਾਸਲ ਕਰਨ ਦੇ ਯਤਨਾਂ ਬਦਲੇ ਫੁਲਕਾ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਬਾਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਵਿਚੋਂ ਅਸਤੀਫੇ ਦੀ ਧਮਕੀ ਦੇ ਕੇ ਗੈਰ ਕਾਨੂੰਨੀ ਤੌਰ 'ਤੇ ਝੂਠੇ ਅਤੇ ਆਧਾਰਹੀਣ ਕੇਸ ਦਰਜ ਕਰਵਾਉਣ ਦੇ ਯਤਨਾਂ ਬਦਲੇ ਐਡਵੋਕੇਟ ਐਚ ਐਸ ਫੁਲਕਾ ਦਾ  ਲਾਇਸੰਸ ਰੱਦ ਕਰ ਕੇ ਉਹਨਾਂ ਖਿਲਾਫ  ਸਖ਼ਤ ਕਾਰਵਾਈ ਕੀਤੀ ਜਾਵੇ।ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ਵਿਚ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਐਡਵੋਕੇਟ ਫੁਲਕਾ ਪਿਛਲੇ ਕਈ ਵਰਿ•ਆਂ ਤੋਂ ਸੁਪਰੀਮ ਕੋਰਟ ਵਿਚ ਪ੍ਰੈਕਟਿਸ ਕਰ ਰਹੇ ਹਨ

ਪਰ ਪੰਜਾਬ ਵਿਚ ਉਹ ਸਾਬਕਾ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਖਿਲਾਫ ਬਿਨਾਂ ਕਿਸੇ ਦੋਸ਼ ਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਵਾਉਣ ਲਈ ਕਾਂਗਰਸ ਸਰਕਾਰ ਨੂੰ ਧਮਕੀਆਂ ਦੇ  ਰਹੇ ਹਨ। ਉਹਨਾਂ ਕਿਹਾ ਕਿ ਐਡਵੋਕੇਟ ਫੁਲਕਾ ਦੀ ਇਹ ਕਾਰਵਾਈ ਨਾ ਸਿਰਫ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ ਬਲਕਿ ਪੂਰੀ ਤਰ•ਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਉਹਨਾਂ ਦੀ ਸਿਖਰ ਦੀ ਬੁਖਲਾਹਟ ਦਾ ਸਬੂਤ ਹੈ।ਡਾ. ਚੀਮਾ ਨੇ ਐਡਵੋਕੇਟ ਫੁਲਕਾ ਨੂੰ ਵੀ ਸਵਾਲ ਕੀਤਾ ਕਿ ਉਹ ਦੱਸਣ ਕਿ ਕਿਹੜੇ ਕਾਨੂੰਨ ਤੇ ਨਿਯਮਾਂ ਤਹਿਤ  ਸ੍ਰ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ  ਰਹੇ ਹਨ ?

ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਵਕੀਲ ਹੋਣ ਦੇ ਨਾਅਤੇ  ਉਹਨਾਂ ਨੂੰ ਚੰਗੀ ਤਰ•ਾਂ ਗਿਆਨ ਹੋਣਾ ਚਾਹੀਦਾ ਹੈ ਕਿ    ਜਸਟਿਸ ਜ਼ੋਰਾ ਸਿੰਘ ਕਮਿਸ਼ਨ ਜਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੋਵਾਂ ਵਿਚੋਂ ਕਿਸੇ ਇਕ ਨੇ ਵੀ  ਸ੍ਰ ਬਾਦਲ ਜਾਂ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੇ ਕਿਸੇ ਵੀ ਮੰਤਰੀ ਖਿਲਾਫ ਇਕ ਵੀ ਸ਼ਬਦ ਆਪੋ ਆਪਣੀਆਂ ਰਿਪੋਰਟਾਂ ਵਿਚ ਦਰਜ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹੇ ਵਿਚ ਆਪਣੇ ਰਾਜਸੀ ਹਿਤਾਂ ਦੀ ਪੂਰਤੀ ਵਾਸਤੇ ਉਹ ਨਿਆਂਇਕ ਪ੍ਰਣਾਲੀ  ਤੇ ਕਾਨੂੰਨ ਨੂੰ ਤੋੜ ਮਰੋੜ ਕੇ ਪੇਸ਼ ਕਰ ਕੇ ਅਜਿਹਾ ਕੰਮ ਕਰਵਾਉਣ ਦੀ ਫਿਰਾਕ ਵਿਚ ਹਨ ਜੋ ਬਿਲਕੁਲ ਪੂਰੀ ਤਰ•ਾਂ ਗੈਰ ਕਾਨੂੰਨੀ ਹੈ।

ਉਹਨਾਂ ਕਿਹਾ ਕਿ ਇਕ ਸੀਨੀਅਰ ਵਕੀਲ ਹੋਣ ਦੇ ਨਾਅਤੇ ਅਜਿਹੀਆਂ ਹਰਕਤਾਂ ਉਹਨਾਂ ਨੂੰ ਸ਼ੋਭਾ ਨਹੀਂ ਦਿੰਦੀਆਂ। ਬਾਰ ਕੌਂਸਲ ਨੂੰ ਅਪੀਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਕੌਂਸਲ ਨੂੰ ਇਕ ਸੀਨੀਅਰ ਐਡਵੋਕੇਟ ਵੱਲੋਂ ਵਿਧਾਨ ਸਭਾ ਦੀ ਆਪਣੀ ਮੈਂਬਰੀ ਦੀ ਬਦੌਲਤ ਸਰਕਾਰ ਨੂੰ ਬਲੈਕਮੇਲ ਕਰ ਕੇ ਉਸਨੂੰ ਕਾਨੂੰਨ ਦੀ ਦੁਰਵਰਤੋਂ ਕਰਨ ਲਈ ਮਜਬੂਰ ਕਰਨ ਦੇ ਯਤਨਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਹਨਾਂ ਦਾ ਲਾਇਸੰਸ ਤੁਰੰਤ ਰੱਦ ਕਰਨਾ ਚਾਹੀਦਾ ਹੈ । ਡਾ. ਚੀਮਾ ਨੇ ਇਸ ਗੱਲ 'ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਸ੍ਰ ਫੁਲਕਾ ਦੀ ਧਮਕੀ 'ਤੇ ਕਾਂਗਰਸ ਦੇ ਤਿੰਨ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਨੇ ਇਹ ਕਹਿ ਕੇ ਪਿੱਛਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ

ਕਿ ਸ੍ਰ ਬਾਦਲ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਉਹਨਾਂ ਦੇ ਖਿਲਾਫ ਜਾਂਚ ਵਿਚ ਕੁਝ ਵੀ ਸਪਸ਼ਟ ਸਾਹਮਣੇ ਨਹੀਂ ਆਇਆ। ਉਹਨਾਂ ਕਿਹਾ ਕਿ ਮੰਤਰੀਆਂ ਦੇ ਇਸ ਕਥਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਦੇ ਵਿਚ ਜੋ  ਕੂੜ ਪ੍ਰਚਾਰ ਅਤੇ ਤਮਾਸ਼ੇਬਾਜ਼ੀ ਸਾਰਾ ਦਿਨ ਹੁੰਦੀ ਰਹੀ, ਉਸ ਵਿਚੋਂ ਅਮਲੀ ਤੌਰ 'ਤੇ  ਅਕਾਲੀ ਦਲ ਦੇ ਖਿਲਾਫ ਕੁਝ ਵੀ ਨਹੀਂ ਨਿਕਲਿਆ। ਅਖੀਰ ਵਿਚ ਡਾ. ਚੀਮਾ ਨੇ ਕਿਹਾ ਕਿ ਐਡਵੋਕੇਟ  ਫੁਲਕਾ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਤੋਂ ਭਗੌੜੇ ਹੋ ਗਏ ਸਨ ਤੇ ਹੁਣ ਵਿਧਾਇਕ ਵਜੋਂ ਜ਼ਿੰਮੇਵਾਰੀ ਤੋਂ ਵੀ ਭੱਜਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨਾਲ ਨਿੱਭਣਾ  ਬਹੁਤ ਔਖਾ ਹੁੰਦਾ ਹੈ ਅਤੇ ਫੁਲਕਾ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਦਾ ਖਿਤਾਬ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement