
ਪੰਜਾਬ 'ਚ ਆਏ ਦਿਨ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ 'ਤੇ ਸਿਕੰਜ਼ਾ ਕੱਸਿਆ ....
ਬਰਨਾਲਾ : ਪੰਜਾਬ 'ਚ ਆਏ ਦਿਨ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ 'ਤੇ ਸਿਕੰਜ਼ਾ ਕੱਸਿਆ ਜਾ ਰਿਹਾ ਹੈ। ਅਜਿਹਾ ਹੀ 1 ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਤੋਂ। ਜਿੱਥੇ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਬਰਨਾਲਾ ਪੁਲਿਸ ਵੱਲੋਂ 4 ਸ਼ਰਾਬ ਤਸਕਰਾਂ ਨੂੰ 19 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ।
Barnala police arrest 4 drug smugglers
ਇੰਨਾਂ ਹੀ ਨਹੀਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਕੋਲੋ ਸਕਾਰਪੀਓ ਗੱਡੀ ਅਤੇ ਇਕ ਸਾਈਕਲ ਵੀ ਬਰਾਮਦ ਕੀਤੀ ਗਈ ਹੈ। ਇਸ ਮੌਕੇ ‘ਤੇ ਐਸਐਚਓ ਹਰਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਵਿੱਚ 4 ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਤਸਕਰਾਂ ਕੋਲੋਂ 15 ਪੇਟੀਆਂ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ।
Barnala police arrest 4 drug smugglers
ਉਨ੍ਹਾਂ ਕਿਹਾ ਕਿ ਆਰੋਪੀ ਹਰਿਆਣੇ ਤੋਂ ਸਸਤੇ ਭਾਅ 'ਤੇ ਸ਼ਰਾਬ ਲਿਆ ਕੇ ਬਰਨਾਲਾ ਦੇ ਆਸ ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਹਿੰਗੇ ਭਾਅ’ ਤੇ ਵੇਚਦੇ ਸਨ। ਉੱਥੇ ਹੀ ਐਸ.ਐਚ.ਓ ਹਰਜਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਹੁਤ ਜਲਦ ਪੁੱਛਗਿੱਛ ਦੌਰਾਨ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।