ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਗ਼ ਦੀ ਸ਼ੁਰੂਆਤ
Published : Sep 2, 2019, 11:34 am IST
Updated : Sep 2, 2019, 11:34 am IST
SHARE ARTICLE
Beginning of the garden of Sri Guru Nanak Dev Ji
Beginning of the garden of Sri Guru Nanak Dev Ji

ਸਿੰਘ ਸਾਹਿਬਾਨ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਹੋਇਆਂ ਸੱਭ ਤੋ ਪਹਿਲਾਂ ਉਹਨਾਂ ਨੇ ਸੰਗਤਾਂ...

ਲੁਧਿਆਣਾ: ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਬਣਨ ਜਾ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬਾਗ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਪੌਦਾ ਲਗਾ ਕੇ ਇਸ ਦੀ ਅੱਜ ਰਸਮੀ ਸ਼ੁਰੂਆਤ ਕੀਤੀ। ਸਿੰਘ ਸਾਹਿਬਾਨ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਹੋਇਆਂ ਸੱਭ ਤੋ ਪਹਿਲਾਂ ਉਹਨਾਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ।

Gurdwara Gurdwara

ਉਹਨਾਂ ਨੇ ਕਿਹਾ ਕਿ ਅੱਜ ਲੋੜ ਹੈ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂ ਜੀਵਨ ਵਿਚ ਅਪਣਾਉਣ ਦੀ। ਉਹਨਾਂ ਕਿਹਾ ਕਿ ਕੁਦਰਤ ਦੇ ਨਾਲ ਮਿਲ ਕੇ ਚੱਲੋ, ਨਾ ਕਿ ਕੁਦਰਤ ਦੇ ਨਾਲ ਖਿਲਵੜ ਕਰੋ। ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਧਰਤੀ, ਹਵਾ ਅਤੇ ਪਾਣੀ ਪ੍ਰਦੂਸ਼ਿਤ ਹੋ ਚੁੱਕੇ ਹਨ, ਜਿਸ ਨਾਲ ਮਨੁੱਖ ਅਤੇ ਪਸ਼ੂ ਜਾਤੀ ਦਾ ਜੀਵਨ ਖਤਰੇ ਵਿਚ ਪੈ ਚੁੱਕਾ ਹੈ । ਇਸ ਲਈ ਸਾਡਾ ਸਾਰਿਆਂ ਦਾ ਇਹੀ ਫਰਜ ਬਣਦਾ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਈਏ ਤਾਂ ਕਿ ਵਾਤਾਵਰਣ ਸ਼ੁੱਧ ਹੋ ਸਕੇ ਅਤੇ ਭਵਿੱਖ ਸੁਰਖਿਅਤ ਬਣ ਸਕੇ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਇਨਕਮ ਟੈਕਸ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਰੋਹਿਤ ਮਹਿਰਾ ਅਤੇ ਉਹਨਾਂ ਦੀ ਧਰਮ ਪਤਨੀ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਰਜਿੰਦਰ ਕੌਰ, ਅਵਤਾਰ ਸਿੰਘ ਜਨਰਲ ਸਕੱਤਰ, ਗਿਆਨੀ ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਸਾਬਕਾ ਡੀ.ਜੀ.ਪੀ. ਯੂਪੀ ਗੁਰਦਰਸ਼ਨ ਸਿੰਘ, ਡਾ. ਬੀ.ਐਸ. ਸ਼ਾਹ, ਨਿਰਮਲ ਸਿੰਘ ਬਿੱਲਾ, ਅਰਵਿੰਦਰਪਾਲ ਸਿੰਘ ਧੰਜਲ, ਹਰਜੋਤ ਹੈਰੀ, ਰਾਜੂ ਅਲੀ ਰਾਜਪੁਰਾ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਪਰਮਜੀਤ ਸਿੰਘ ਖੁਰਾਨਾ, ਗੁਰਦੀਪ ਸਿੰਘ ਖੁਰਾਨਾ, ਸਤਨਾਮ ਸਿੰਘ, ਜਤਿੰਦਰ ਸਿੰਘ ਰੋਬਿਨ, ਐਡਵੋਕੇਟ ਬੀਰ ਪ੍ਰਤਾਪ ਸਿੰਘ, ਜਸਬੀਰ ਸਿੰਘ ਘੁਲਾਲ, ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ ਹਾਜ਼ਰ ਸਨ।                                

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement