
ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ 5ਵੇਂ ਨੌਕਰੀਆਂ ਦੇ...
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦੀ ਸਕੀਮ ਦੇ ਅਧੀਨ ਮੇਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਅਲੱਗ-ਅਲੱਗ ਨਾਮੀ ਕੰਪਨੀਆਂ ਵੱਲੋਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ 5ਵੇਂ ਨੌਕਰੀਆਂ ਦੇ ਮੇਲੇ ਦਾ ਐਲਾਨ ਕਰ ਦਿੱਤਾ ਹੈ। ਇਹ ਰੁਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਚੱਲੇਗਾ। ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਇਹ ਮੇਲਾ ਲਾਇਆ ਜਾਵੇਗਾ ਜਿਸ ਵਿੱਚ ਲਗਪਗ 1819 ਕੰਪਨੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣਗੀਆਂ। ਇਹ ਕੰਪਨੀਆਂ 3 ਤੋਂ 9 ਲੱਖ ਤਕ ਦਾ ਪੈਕੇਜ ਦੇਣਗੀਆਂ।
Job Fair
ਆਈਐਸਬੀ ਮੁਹਾਲੀ ਵਿਖੇ 18 ਸਤੰਬਰ ਨੂੰ ਵੱਡੇ ਪੈਕੇਜਿਸ ਦਾ ਐਲਾਨ ਹੋਵੇਗਾ। 5 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ ਵਿਖੇ ਸਮਾਗਮ ਦੌਰਾਨ ਨਿਯੁਕਤੀ ਪੱਤਰ ਤਕਸੀਮ ਕੀਤੇ ਜਾਣਗੇ। ਇਸ ਸਬੰਧੀ ਉੱਚ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਲੇ ਵੀ ਬੇਰੁਜ਼ਗਾਰੀ ਦਾ ਡਾਟਾ ਇਕੱਠਾ ਕਰ ਰਹੀ ਹੈ।
Unemployed
ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕੀਤਾ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇੱਕ ਸਪੈਸ਼ਲ ਕਾਲ ਸੈਂਟਰ ਦਾ ਸੈਟਅੱਪ ਕੀਤਾ ਗਿਆ ਹੈ ਤਾਂ ਕਿ ਪੰਜਾਬ ਵਿੱਚ ਹਰ ਬੇਰੁਜ਼ਗਾਰ ਤੱਕ ਟੈਲੀਫੋਨ ਕਰਕੇ ਉਸ ਦੀ ਜਾਣਕਾਰੀ ਲਈ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ 1 ਲੱਖ ਸਰਕਾਰੀ ਨੌਕਰੀਆਂ ਦਾ ਐਲਾਨ ਕਰਨ ਜਾ ਰਹੀ ਹੈ।
Charanjit Singh Channi
ਆਪਣੀ ਮਰਜ਼ੀ ਮੁਤਾਬਿਕ ਬਾਹਰੀ ਮੁਲਕਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਸਰਕਾਰ ਸਪੈਸ਼ਲ ਸੈੱਲ ਬਣਾਏਗੀ ਤਾਂ ਕਿ ਵਿਦਿਆਰਥੀਆਂ ਨੂੰ ਫ਼ਰਜ਼ੀ ਏਜੰਟਾਂ ਤੋਂ ਬਚਾਇਆ ਜਾ ਸਕੇ।