ਬੇਅਦਬੀ ਕਾਂਡ ਨੂੰ ਉਲਝਾਉਣ ਲਈ ਕੇਂਦਰ ਸਰਕਾਰ, ਪੰਜਾਬ ਸਰਕਾਰ ਪੂਰੇ ਦੋਸ਼ੀ : ਰਣਸੀਂਹ
Published : Sep 2, 2019, 11:45 am IST
Updated : Sep 2, 2019, 11:45 am IST
SHARE ARTICLE
Punjab News
Punjab News

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ...

ਮੋਗਾ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮਸਲਿਆਂ ’ਚ ਕਾਂਗਰਸ ਸਰਕਾਰ, ਭਾਜਪਾ ਦੀ ਕੇਂਦਰ ਸਰਕਾਰ ਤੇ ਪ੍ਰਕਾਸ਼ ਸਿੰਘ ਬਾਦਲ ਪ੍ਰਵਾਰ ਜਾਣ-ਬੁੱਝ ਕੇ ਉਲਝਾ ਰਹੀਆਂ ਹਨ ਕਿੳਂਕਿ ਇਹ ਤਿੰਨੇ ਜਮਾਤਾਂ ਪਰਵਾਰਕ ਤੌਰ ’ਤੇ ਵੀ ਇਕੱਠੇ ਹਨ।

PhotoPhoto

ਕੈਪਟਨ ਸਾਹਿਬ ਕੇਂਦਰ ਦੀ ਭਾਜਪਾ ਸਰਕਾਰ ਦੀ ਕਠਪੁੱਤਲੀ ਬਣ ਕੇ ਕੰਮ ਕਰ ਰਹੇ ਹਨ। ਬਾਦਲ ਦਲ ਕੈਪਟਨ ਨਾਲ ਪੂਰੀ ਤਰ੍ਹਾਂ ਇਕ ਹੈ। ਕੇਂਦਰ ਦੀ ਜਾਂਚ ਏਜੰਸੀ ਸੀ.ਬੀ.ਆਈ. ਵਲੋਂ ਕਲੋਜ਼ਰ ਰੀਪੋਰਟ ਅਦਾਲਤ ਵਿਚ ਪੇਸ਼ ਕਰਨਾ ਅਤੇ ਕਾਂਗਰਸ ਵਲੋਂ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ’ਤੇ ਵਿਧਾਨ ਸਭਾ ਵਿਚ ਬਹਿਸ ਹੋਣ ਤੋਂ ਬਾਅਦ ਜਾਣ-ਬੁੱਝ ਕੇ ਨਵੀਂ ਸਿੱਟ ਬਣਾ ਕੇ ਕੇਸ ਲੰਮਾ ਕਰਨਾ ਇਹ ਦਸਦਾ ਹੈ ਕਿ ਕੇਂਦਰ, ਪੰਜਾਬ ਸਰਕਾਰ ਬਾਦਲ ਪਰਵਾਰ ਨੂੰ ਬਚਾਉਣਾ ਚਾਹੁੰਦੀ ਹੈ।

ਇਥੋਂ ਤਕ ਕਿ ਪੰਜਾਬ ਸਰਕਾਰ ਦੇ ਮੁੱਖੀ ਜਾਣ-ਬੁੱਝ ਕੇ ਵਿਦੇਸ਼ੀ ਹੱਥ ਹੋਣ ਦਾ ਸ਼ੱਕ ਕਰ ਰਿਹਾ ਕਿ ਬਾਦਲ ਸਰਕਾਰ ਤੋਂ ਸੂਈ ਪਾਸੇ ਕੀਤੀ ਜਾ ਸਕੇ। ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਅਸੀਂ ਸਮੂਹ ਗੁਰੂ ਨਾਨਕ ਨਾਮ ਲੇਵਾਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਬਾਦਲ ਦਲ ਭਾਜਪਾ, ਕਾਂਗਰਸ ਛੱਡ ਕੇ ਬਾਕੀ ਸਾਰੇ ਇਕੱਠੇ ਹੋ ਜਾਓ ਤਾਂ ਹੀ ਪੰਥ ਅਤੇ ਪੰਜਾਬ ਬਚੇਗਾ।

ਅੱਜ ਦੀ ਇਸ ਮੀਟਿੰਗ ’ਚ ਜੰਮੂ ਕਸ਼ਮੀਰ ’ਚ 370 ਧਾਰਾ ਹਟਾਏ ਜਾਣ ਤੇ ਪਾਕਿਸਤਾਨ ਵਿਚ ਸਿੱਖ ਬੀਬੀ ਦਾ ਜਬਰਨ ਧਰਮ ਤਬਦੀਲ ਕਰ ਕੇ ਉਸ ਨਾਲ ਕੀਤੇ ਧੱਕੇ ਦੀ ਵੀ ਨਿਖੇਧੀ ਕੀਤੀ ਗਈ। ਅੱਜ ਦੀ ਇਸ ਮੀਟਿੰਗ ’ਚ ਭਾਈ ਹਰਜਿੰਦਰ ਸਿੰਘ ਰੋਡ, ਜਥੇਦਾਰ ਜੀਤ ਸਿੰਘ, ਭਾਈ ਹਰਚਰਨ ਸਿੰਘ, ਜੱਥੇਦਾਰ ਕਰੋੜ ਸਿੰਘ, ਭਾਈ ਸਰਿੰਦਰ ਸਿੰਘ,  ਬਲਵੰਤ ਸਿੰਘ, ਪ੍ਰਗਟ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement