ਕੋਰੋਨਾ ਸੰਕਟ : ਜਲਦ ਸ਼ੁਰੂ ਹੋਵੇਗੀ ਹੇਮਕੁੰਟ ਦੀ ਯਾਤਰਾ, ਰੱਖਣਾ ਹੋਵੇਗਾ ਇਨ੍ਹਾਂ ਗੱਲਾਂ ਧਿਆਨ 
Published : Sep 2, 2020, 12:02 pm IST
Updated : Sep 2, 2020, 12:02 pm IST
SHARE ARTICLE
Hemkunt Sahib Yatra
Hemkunt Sahib Yatra

ਯਾਤਰਾ ਦੀ ਸ਼ੁਰੂਆਤ ਲਈ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ

ਚੰਡੀਗੜ੍ਹ: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਕੋਰੋਨਾ ਮਹਾਂਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਪਗ ਇੱਕ ਮਹੀਨੇ ਤੱਕ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ ਮੰਗਲਵਾਰ ਨੂੰ ਅਖੰਡ ਪਾਠ ਅਰੰਭ ਕੀਤੇ ਗਏ ਹਨ। ਪ੍ਰਬੰਧਕਾਂ ਨੇ ਦੱਸਿਆ ਕਿ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ ਚਾਰ ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।

Hemkunt SahibHemkunt Sahib

ਯਾਤਰਾ ਦੀ ਸ਼ੁਰੂਆਤ ਲਈ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਤਹਿਤ ਹਰਿਦੁਆਰ ਤੋਂ ਲੈ ਕੇ ਹੇਮਕੁੰਟ ਸਾਹਿਬ ਤਕ ਸੱਤ ਗੁਰਦੁਆਰਿਆਂ ਵਿਚ ਲੋੜੀਂਦਾ ਅਮਲਾ ਤੈਨਾਤ ਕੀਤਾ ਗਿਆ ਹੈ। ਸੰਗਤ ਦੀ ਰਿਹਾਇਸ਼ ਅਤੇ ਲੰਗਰ ਸਮੇਤ ਹੋਰ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।
ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਲਈ ਅੱਜ ਅਖੰਡ ਪਾਠ ਅਰੰਭ ਕੀਤੇ ਹਨ,

Hemkunt SahibHemkunt Sahib

ਜਿਸ ਦੇ ਭੋਗ ਤਿੰਨ ਸਤੰਬਰ ਨੂੰ ਪੈਣਗੇ ਤੇ 200 ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਵੇਗਾ, ਜੋ ਅਗਲੇ ਦਿਨ ਚਾਰ ਸਤੰਬਰ ਨੂੰ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜੇਗਾ। ਯਾਤਰਾ ’ਤੇ ਆਉਣ ਵਾਲੇ ਹਰੇਕ ਸ਼ਰਧਾਲੂ ਕੋਲ ਕਰੋਨਾ ਟੈਸਟ ਆਰਟੀ -ਟੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ।

Hemkund SahibHemkund Sahib

72 ਘੰਟੇ ਪਹਿਲਾਂ ਕਰਵਾਏ ਗਏ ਇਸ ਟੈਸਟ ਦੀ ਰਿਪੋਰਟ ਨੂੰ ‘ਸਮਾਰਟ ਸਿਟੀ ਦੇਹਰਾਦੂਨ’ ਦੀ ਵੈੱਬਸਾਈਟ ’ਤੇ ਪਾ ਕੇ ‘ਈ-ਪਾਸ ’ ਲੈਣਾ ਜ਼ਰੂਰੀ ਹੋਵੇਗਾ, ਜਿਸ ਵਿਚ ਵਾਹਨ ਦੀ ਰਜਿਸਟਰੇਸ਼ਨ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਦਰਜ ਹੋਵੇਗੀ। ਉੱਤਰਾਖੰਡ ਸਰਕਾਰ ਵੱਲੋਂ ਇਸ ਯਾਤਰਾ ਲਈ ਇੱਕ ਦਿਨ ਵਿਚ ਸਿਰਫ 200 ਯਾਤਰੀਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕੋਰੋਨਾ ਸਬੰਧੀ ਟੈਸਟ ਦੀ ਨੈਗੇਟਿਵ ਰਿਪੋਰਟ ਤੇ ਬਿਨ੍ਹਾਂ ਪ੍ਰਵਾਨਗੀ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਇੱਥੇ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਵਿਚ ਰੱਖਿਆ ਜਾਵੇਗਾ। ਇਸ ਲਈ ਬਿਨ੍ਹਾਂ ਪ੍ਰਵਾਨਗੀ ਕੋਈ ਸ਼ਰਧਾਲੂ ਨਾ ਆਵੇ। 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement