ਉਲੰਪਿਕ ਲਈ ਕੁਆਲੀਫ਼ਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਚੈੱਕ
Published : Sep 2, 2020, 6:26 am IST
Updated : Sep 2, 2020, 6:26 am IST
SHARE ARTICLE
image
image

ਉਲੰਪਿਕ ਲਈ ਕੁਆਲੀਫ਼ਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਚੈੱਕ ਭੇਟ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਿਮਰਨਜੀਤ ਕੌਰ ਦੀ ਮਾਤਾ ਨੂੰ ਦਿਤਾ ਚੈੱਕ

ਲੁਧਿਆਣਾ, 1 ਸਤੰਬਰ (ਰਾਣਾ ਮੱਲ ਤੇਜੀ)  : ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫ਼ਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ।
ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਅਪਣੇ ਦਫ਼ਤਰ ਉਚੇਚੇ ਤੌਰ 'ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਦਸਿਆ ਕਿ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿਚ ਚਾਂਦੀ ਦਾ ਤਮਗ਼ਾ ਜਿੱਤ ਕੇ ਦੁਨੀਆਂ ਦੇ ਸੱਭ ਤੋਂ ਵੱਡੇ ਖੇਡ ਮੰਚ ਵਿਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿਚ ਅਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਵਾਰ ਦੀ ਧੀ ਦੀ ਇਹ ਅਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਵਲੋਂ ਹਰ ਸੰਭਵ ਮਦਦ ਮੁਹੱਈਆimageimage ਕਰਵਾਈ ਜਾਵੇਗੀ। ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਅਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗ਼ਾ, 2018 ਵਿਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗ਼ਾ ਅਤੇ 2019 ਵਿਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਮਗਾ ਜਿੱਤਿਆ। ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ। ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿਚ ਰੁੱਝੀ ਹੋਈ ਹੈ। ਇਸ ਮੌਕੇ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿਤਾ ਕਿ ਸਿਮਰਨਜੀਤ ਕੌਰ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਲੰਪਿਕ ਵਿਚ ਸੋਨ ਤਮਗ਼ਾ ਜਿੱਤੇਗੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਕਰਨ ਸਿੰਘ ਵੈਦ ਅਤੇ ਹੋਰ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement