ਸਿਹਤ ਵਿਭਾਗ ਵਲੋਂ ਮਾਂ ਨੂੰ ਲੈ ਕੇ ਜਾਣ 'ਤੇ ਮਗਰੋਂ ਪੁੱਤ ਨੇ ਕੀਤੀ ਖੁਦਕੁਸ਼ੀ
Published : Sep 2, 2020, 1:20 pm IST
Updated : Sep 2, 2020, 1:22 pm IST
SHARE ARTICLE
File Photo
File Photo

ਨਵਾਂ ਸ਼ਹਿਰ ਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਨਿਵਾਸੀ ਪਰਮਲਾ ਦੇਵੀ ਦੀ 30 ਤਰੀਕ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।

ਨਵਾਂ ਸਹਿਰ: ਕੋਰੋਨਾ ਵਾਇਰਸ ਕਾਰਨ ਜਿੱਥੇ ਪੰਜਾਬ ‘ਚ ਮੌਤਾਂ ਦਾ ਸਿਲਸਿਲਾ ਜਾਰੀ ਹੈ, ਉੱਥੇ ਹੀ ਕੋਰੋਨਾ ਦਾ ਇਲਾਜ ਨਾ ਕਰਵਾ ਪਾਉਣ, ਸਰਕਾਰੀ ਮਦਦ ਨਾ ਮਿਲਣ ਤੇ ਸਿਹਤ ਸੁਵਿਧਾਵਾਂ ਦੀ ਘਾਟ ਵੀ ਲੋਕਾਂ ਦੀ ਜਾਨ ਲੈ ਰਹੇਹਨ। ਦੱਸ ਦਈਏ ਕਿ ਅਜਿਹਾ ਹੀ ਮਾਮਲਾ ਨਵਾਂ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ।

23-year-old farmer committed suicidesuicide

ਨਵਾਂ ਸ਼ਹਿਰ ਦੇ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਨਿਵਾਸੀ ਪਰਮਲਾ ਦੇਵੀ ਦੀ 30 ਤਰੀਕ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਸੈਂਟਰ ਭੇਜ ਦਿੱਤਾ ਗਿਆ। ਇਸ ਬਾਰੇ ਪਰਿਵਾਰਕ ਮੈਂਬਰਾਂ ਦੀ ਮੰਗ ‘ਤੇ ਉਸ ਨੂੰ ਘਰ ਭੇਜ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ ਦੁਬਾਰਾ ਸਿਹਤ ਵਿਭਾਗ ਦੀ ਟੀਮ ਉਹਨਾਂ ਦੇ ਘਰ ਪਹੁੰਚੀ ਤੇ ਪੀੜਤਾ ਨੂੰ ਵਾਪਸ ਹਸਪਤਾਲ ਲੈ ਗਈ।

Corona Virus Corona Virus

ਇਸ ‘ਤੇ ਉਸ ਦੇ ਪੁੱਤਰ ਕੁਲਵਿੰਦਰ ਨੇ ਕਿਹਾ ਕਿ ਉਸ ਦੀ ਮਾਂ ਨੂੰ ਘਰ ਹੀ ਰਹਿਣ ਦਿੱਤਾ ਜਾਵੇ ਪਰ ਸਿਹਤ ਵਿਭਾਗ ਦੇ ਮੁਲਾਜਮ ਉਸ ਨੂੰ ਲੈ ਗਏ। ਇਸ ਤੋਂ ਬਾਅਦ ਉਸ ਦਾ ਪੁੱਤਰ ਸਦਮੇ ਵਿਚ ਚਲਾ ਗਿਆ ਤੇ ਉਸ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੀ ਮਾਂ ਨੂੰ ਸਿਹਤ ਵਿਭਾਗ ਦੀ ਟੀਮ ਘਰ ਛੱਡ ਗਈ ਸੀ ਪਰ ਕੁਝ ਦੇਰ ਬਾਅਦ ਦੁਬਾਰਾ ਉਨ੍ਹਾਂ ਦੀ ਮਾਂ ਨੂੰ ਵਾਪਸ ਲੈ ਗਏ।

Father commits suicide suicide

ਇਸ ਦੌਰਾਨ ਉਸ ਦੇ ਛੋਟੇ ਭਰਾ ਕਿੰਦੀ ਨੇ ਦੁਖੀ ਹੋਣ ਦੇ ਚੱਲਦੇ ਖੁਦਕੁਸ਼ੀ ਕਰ ਲਈ। ਮੁਹੱਲਾ ਵਾਸੀਆ ਨੇ ਦੱਸਿਆ ਕੇ ਸਿਹਤ ਵਿਭਾਗ ਵੱਲੋਂ ਕੋਈ ਵੀ ਸੂਚਨਾ ਪੋਸਟਰ ਉਨ੍ਹਾਂ ਦੇ ਘਰ ਬਾਹਰ ਨਹੀਂ ਲਾਇਆ ਗਿਆ ਤੇ ਨਾ ਹੀ ਪਰਿਵਾਰ ਦੇ ਕਿਸੇ ਵਿਅਕਤੀ ਦੇ ਟੈਸਟ ਕੀਤੇ ਗਏ। ਇਸ ਦੇ ਨਾਲ ਹੀ ਮੁਹੱਲਾ ਵਾਸੀਆਂ ਨੇ ਅੱਗੇ ਕਿਹਾ ਕੇ ਇਸ ਪਿੱਛੇ ਸਿਹਤ ਵਿਭਾਗ ਦੀ ਅਣਗਿਹਲੀ ਹੈ।

ਨੌਜਵਾਨ ਦੀ ਮੌਤ ਪਿੱਛੇ ਪ੍ਰਸ਼ਾਸ਼ਨ ਦਾ ਹੱਥ ਹੈ। ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤਾਂ ਅਸੀਂ ਸੰਘਰਸ਼ ਕਰਾਂਗੇ। ਮ੍ਰਿਤਕ ਨੌਜਵਾਨ ਨੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਆਪਣੀ ਭੈਣ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਸੀ। ਉਸ ਦੀ ਭੈਣ ਨੇ ਦੱਸਿਆ ਕੇ ਉਨ੍ਹਾਂ ਦੀ ਮਾਂ ਨੂੰ ਕੋਈ ਬਿਮਾਰੀ ਨਹੀਂ ਸੀ। ਸਾਡੇ ਨਾਲ ਧੱਕਾ ਕੀਤਾ ਗਿਆ ਹੈ ਤੇ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement