ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ
Published : Sep 2, 2020, 12:46 am IST
Updated : Sep 2, 2020, 12:46 am IST
SHARE ARTICLE
image
image

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ

ਪਠਾਨਕੋਟ, 1 ਸਤੰਬਰ (ਤੇਜਿੰਦਰ ਸਿੰਘ) : ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਉਤੇ ਹੋਏ ਹਮਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਖ਼ੁਦ ਇਸ ਮਾਮਲੇ ਦੀ ਨਿਜੀ ਤੌਰ 'ਤੇ ਨਿਗਰਾਨੀ ਰੱਖ ਰਹੇ ਹਨ, ਦੇ ਆਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾ ਦਿਤੀ ਹੈ।
ਅਸ਼ੋਕ ਕੁਮਾਰ ਜੋ ਕ੍ਰਿਕਟਰ ਸੁਰੇਸ਼ ਰੈਨਾ ਦੇ ਅੰਕਲ ਹਨ, ਮੌਕੇ 'ਤੇ ਹੀ ਦਮ ਤੋੜ ਗਏ ਸਨ ਜਦਕਿ ਉਸ ਦਾ ਜ਼ਖ਼ਮੀ ਹੋਇਆ ਬੇਟਾ ਸੋਮਵਾਰ ਨੂੰ ਦਮ ਤੋੜ ਗਿਆ। ਤਿੰਨ ਹੋਰ ਪਰਵਾਰਕ ਮੈਂਬਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿਚੋਂ ਅਸ਼ੋਕ ਕੁਮਾਰ ਦੀ ਪਤਨੀ ਆਸ਼ਾ ਰਾਣੀ ਇਸ ਵੇਲੇ ਨਾਜ਼ੁਕ ਹਾਲਤ ਵਿਚ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਹਾਲਾਂਕਿ ਮੁਢਲੀ ਜਾਂਚ ਦੌਰਾਨ ਇਹ ਸੰਕੇਤ ਮਿਲੇ ਹਨ ਕਿ ਇਸ ਹਮਲੇ ਪਿਛੇ ਗ਼ੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੈ ਜਿਨ੍ਹਾਂ ਨੂੰ ਅਕਸਰ ਹੀ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਦੇ ਨਾਲ ਅਜਿਹੀਆਂ ਵਾਰਦਾਤਾਂ ਕਰਦੇ ਵੇਖਿਆ ਜਾਂਦਾ ਹੈ ਪਰ ਫੇਰ ਵੀ ਐਸ.ਆਈ.ਟੀ. ਨੂੰ ਇਸ ਮਾਮਲੇ ਨਾਲ ਜੁੜੇ ਹਰ ਪੱਖ ਨੂੰ ਘੋਖਣ ਲਈ ਆਖਿਆ ਗਿਆ ਹੈ। ਇਸ ਮਾਮਲੇ ਦੀ ਦਿਨ-ਰਾਤ ਜਾਂਚ ਲਈ ਸੰਗਠਤ ਅਪਰਾਧ ਰੋਕੂ ਯੂਨਿਟ ਦੀਆਂ ਵਿਸ਼ੇਸ਼ ਟੀਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਤਰ੍ਹਾਂ ਦੇ ਅਪਰਾਧਾਂ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਅੰਤਰ-ਰਾਜੀ ਛਾਪੇਮਾਰੀ ਜਾਰੀ ਹੈ ਅਤੇ 35 ਤੋਂ ਵੱਧ ਸ਼ੱਕੀ ਵਿਅਕਤੀ ਨਿਗਰਾਨੀ ਹੇਠ ਹੈ। ਹਿਮਾਚਲ ਤੇ ਉਤਰ ਪ੍ਰਦੇਸ਼ ਦੇ ਕੁੱਝ ਵਿਅਕਤੀਆਂ ਦੀ ਸ਼ੱਕੀਆਂ ਵਜੋਂ ਸ਼ਨਾਖ਼ਤ ਹੋਈ ਹੈ ਅਤੇ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਟਿਕਾਣਿਆਂ ਦਾ ਪਤਾ ਲਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਦੇ ਸਹਿਯੋਗ ਨਾਲ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਵਿਖੇ ਵੀ ਛਾਪੇ ਮਾਰੇ ਗਏ ਹਨ।
ਡੀ.ਜੀ.ਪੀ. ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਨਾਲ ਕੰਮ ਕਰਦੇ ਛੇ ਮਜ਼ਦੂਰਾਂ ਦੀ ਪੁਛਗਿਛ ਕੀਤੀ ਗਈ। ਅਪਰਾਧ ਵਾਲੀ ਜਗ੍ਹਾ ਅਤੇ ਨੇੜਲੇ ਸਥਾਨਾਂ ਦੇ ਟਾਵਰ ਡੰਪਸ ਲੈ ਕੇ ਸ਼ੱਕੀ ਹਰਕਤਾਂ ਨੂੰ ਵੇਖਣ ਲਈ ਤਕਨੀਕੀ ਵਿਸ਼ਲੇਸ਼ਣ ਲਈ ਭੇਜ ਦਿਤੇ। ਉਨ੍ਹਾਂ ਦਸਿਆ ਕਿ ਕਿਸੇ ਵੀ ਸ਼ੱਕੀ ਹਰਕਤ ਨੂੰ ਵੇਖਣ ਲਈ ਅਪਰਾਧ ਵਾਲੀ ਜਗ੍ਹਾ ਅਤੇ ਸੈਨਾ/ਬੀ.ਐਸ.ਐਫ਼. ਵਾਲੀ ਜਗ੍ਹਾ ਦੀ ਸੀ.ਸੀ.ਟੀ.ਵੀ. ਫੁਟੇਜ ਵੇਖੀ ਜਾ ਰਹੀ ਹੈ। ਜਾਂਚ ਵਿੱਚ ਇਹ ਵੀ ਸੰਕੇਤ ਮਿਲੇ ਹਨ ਕਿ ਅਪਰਾਧੀਆਂ ਵਲੋਂ ਗੁਆਂਢ ਵਿਚਲੇ ਤਿੰਨ ਹੋਰ ਘਰਾਂ ਨੂੰ ਵੀ ਲੁੱਟਣ ਦੀ ਯੋਜਨਾ ਸੀ।
ਡੀ.ਜੀ.ਪੀ. ਅਨੁਸਾਰ ਪੰਜਾਬ ਵਿੱਚ ਪਿਛਲੀਆਂ ਅਜਿਹੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਨ੍ਹਾਂ ਮਾਮਲਿਆਂ ਵਿਚ ਸ਼ੱਕੀ ਵਿਅਕਤੀ ਜੇਲ੍ਹ ਵਿੱਚ ਸਨ ਜਾਂ ਬਾਹਰ।
ਐਸ.ਆਈ.ਟੀ. ਦੇ ਵੇਰਵੇ ਦਿੰਦਿਆਂ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਦੀ ਅਗਵਾਈ ਆਈ.ਜੀ.ਪੀ. ਬਾਰਡਰ ਰੇਂਜ (ਅੰਮ੍ਰਿਤਸਰ) ਐਸ.ਪੀ.ਐਸ. ਪਰਮਾਰ ਕਰ ਰਹੇ ਹਨ ਅਤੇ ਇਸ ਵਿੱਚ ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਤੇ ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਅਤੇ ਧਾਰ ਕਲਾਂ (ਪਠਾਨਕੋਟ) ਦੇ ਡੀ.ਐਸ.ਪੀ. ਰਵਿੰਦਰ ਸਿੰਘ ਬਤੌਰ ਮੈਂਬਰ ਹਨ। ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨੂੰ ਹਰ ਰੋਜ ਜਾਂਚ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਹੈ ਜਦੋਂ ਕਿ ਐਸ.ਪੀ.ਐਸ. ਪਰਮਾਰ ਨੂੰ ਰਾਜ ਵਿੱਚ ਤਾਇਨਾਤ ਕਿਸੇ ਵੀ ਹੋਰ ਪੁਲਿਸ ਅਧਿਕਾਰੀ ਜਾਂ ਅਧਿਕਾਰੀਆਂ ਨੂੰ ਇਸ ਕੇਸ ਦੀ ਜਲਦੀ ਤੋਂ ਜਲਦੀ ਜਾਂਚ ਲਈ ਸ਼ਾਮਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਡੀ.ਜੀ.ਪੀ. ਨੇ ਕਿਹਾ ਕਿ 19 ਅਗਸਤ ਦੀ ਰਾਤ ਨੂੰ ਪਿੰਡ ਥਰਿਆਲ ਵਿਖੇ ਵਾਪਰੀ ਘਟਨਾ ਜਿਸ ਸਬੰਧੀ ਪੁਲਿਸ ਥਾਣਾ ਸ਼ਾਹਪੁਰ ਕੰਢੀ (ਪਠਾਨਕੋਟ) ਵਿਖੇ ਆਈ.ਪੀ.ਸੀ. ਦੀ ਧਾਰਾ 460/459/458 ਤਹਿਤ ਦਰਜ ਐਫ.ਆਈ.ਆਰ. ਨੰਬਰ 153, ਮਿਤੀ 20.08.2020 ਦਰਜ ਹੈ, ਦੀ ਪ੍ਰਭਾਵਸ਼ਾਲੀ ਜਾਂਚ ਲਈ ਆਈ.ਜੀ.ਪੀ. ਨੂੰ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਤੋਂ ਸਹਿਯੋਗ ਲੈਣ ਦੀ ਖੁਲ੍ਹ ਦਿਤੀ ਹੈ।
ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਤੇ ਚੇਅਰਮੈਨ ਐਸ.ਆਈ.ਟੀ. ਨੂੰ ਨਿਰਦੇਸ਼ ਦਿਤੇ ਗimageimageਏ ਹਨ ਕਿ ਉਹ ਡੀ.ਜੀ.ਪੀ. ਨੂੰ ਰੋਜ਼ਾਨਾ ਜਾਂਚ ਦੀ ਸਥਿਤੀ ਬਾਰੇ ਜਾਣੂੰ ਕਰਵਾਉਂਦੇ ਰਹਿਣਗੇ। ਡੀ.ਜੀ.ਪੀ. ਨੇ ਕਿਹਾ ਕਿ ਉਹ ਬਾਕਾਇਦਾ ਮੁੱਖ ਮੰਤਰੀ ਨੂੰ ਅਪਡੇਟ ਕਰਨਗੇ ਜਿਨ੍ਹਾਂ ਨੇ ਜਲਦੀ ਜਾਂਚ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਸਾਰੇ ਢੰਗ ਤਰੀਕੇ ਅਪਣਾਉਣ ਦੇ ਨਿਰਦੇਸ਼ ਦਿਤੇ ਹਨ।
ਮੁਢਲੀ ਜਾਂਚ ਦੌਰਾਨ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੋਣ ਦੇ ਅਸ਼ੰਕੇ ਤੋਂ ਬਾਅਦ ਅੰਤਰਰਾਜੀ ਛਾਪੇਮਾਰੀ ਸ਼ੁਰੂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement