ਮੁੱਖ ਮੰਤਰੀ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰਕ ਮੈਂਬਰ ਨੂੰ ਨੌਕਰੀਅਤੇ50ਲੱਖਰੁਪਏਦਾਐਲਾਨ
Published : Sep 2, 2020, 11:19 pm IST
Updated : Sep 2, 2020, 11:19 pm IST
SHARE ARTICLE
image
image

ਮੁੱਖ ਮੰਤਰੀ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਦਾ ਐਲਾਨ

ਚੰਡੀਗੜ੍ਹ, 2 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ 60 ਐਸ.ਏ.ਟੀ.ਏ. ਰੈਜੀਮੈਂਟ ਦੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਪਾਕਿਸਤਾਨੀ ਫ਼ੌਜ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਪਹਿਲੀ ਤੇ ਦੋ ਸਤੰਬਰ ਦੀ ਦਰਮਿਆਨੀ ਰਾਤ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ। ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਨਿਡਰ ਤੇ ਬਹਾਦਰ ਯੋਧਾ ਸੀ ਜਿਸ ਦੀ ਮਹਾਨ ਕੁਰਬਾਨੀ ਅਤੇ ਅਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਲਈ ਦੇਸ਼ ਸਦਾ ਰਿਣੀ ਰਹੇਗਾ। imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement