ਸਕੂਲ ਸਿੱਖਿਆ ਵਿਭਾਗ ਵੱਲੋਂ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ 'ਚ 16 ਸਤੰਬਰ ਤੱਕ ਵਾਧਾ
Published : Sep 2, 2021, 6:11 pm IST
Updated : Sep 2, 2021, 6:11 pm IST
SHARE ARTICLE
Scholarships
Scholarships

ਜ਼ਿਲੇ ਇਨਾਂ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ 16 ਸਤੰਬਰ ਤੋਂ 4 ਅਕਤੂਬਰ ਤੱਕ ਸੂਬੇ ਨੂੰ ਆਨ ਲਾਈਨ ਡੈਟਾ ਭੇਜਣਗੇ।

 

ਚੰਡੀਗੜ - ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿਖਿੱਆ ਵਿਭਾਗ ਨੇ ਵੱਖ ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਗਿਆਰਵੀਂ ਤੇ ਬਾਰਵੀਂ), ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਛੇਵੀਂ ਤੋਂ ਦਸਵੀਂ)

ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-1), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-2), ਬਾਰਵੀਂ ਦੀ ਪੜਾਈ ਜਾਰੀ ਰੱਖਣ ਲਈ ਐਸ ਸੀ. ਵਿਦਿਆਰਥਣਾਂ ਨੂੰ ਉਤਸ਼ਾਹਿਤ ਅਵਾਰਡ, ਅੱਪਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ ਸਕੀਮ, ਐਸ.ਸੀ. ਪ੍ਰਾਇਮਰੀ ਗਰਲਜ਼ ਸਟੂਡੈਂਟਸ ਸਕੀਮ ਹੇਠ ਹਾਜ਼ਰੀ ਸਕਾਲਰਸ਼ਿਪ ਅਤੇ ਬੀ.ਸੀ./ਈ.ਡਬਲੂਯ.ਐਸ. ਪ੍ਰਾਇਮਰੀ ਵਿਦਿਆਰਥੀਆਂ ਨੂੰ ਹਾਜ਼ਰੀ ਸਕਾਲਰਸ਼ਿਪ ਦੇ ਹੇਠ ਵਜ਼ੀਫੇ ਦਿੱਤੇ ਜਾਣੇ ਹਨ।

ਬੁਲਾਰੇ ਅਨੁਸਾਰ ਵਜ਼ੀਫੇ ਵਾਸਤੇ ਆਨ ਲਾਈਨ ਅਰਜ਼ੀਆਂ ਭੇਜਣ ਲਈ ਆਖਰੀ ਤਰੀਕ 16 ਸਤੰਬਰ ਅਤੇ ਸਕੂਲਾਂ ਵੱਲੋਂ ਪ੍ਰਾਵਾਨਗੀ ਤੇ ਅੱਗੇ ਜ਼ਿਲੇ ਨੂੰ ਭੇਜਣ ਲਈ 18 ਸਤੰਬਰ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲੇ ਇਨਾਂ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ 16 ਸਤੰਬਰ ਤੋਂ 4 ਅਕਤੂਬਰ ਤੱਕ ਸੂਬੇ ਨੂੰ ਆਨ ਲਾਈਨ ਡੈਟਾ ਭੇਜਣਗੇ। ਬੁਲਾਰੇ ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਅਤੇ ਪਿ੍ਰੰਸੀਪਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਪਲਾਈ ਕਰਨ ਲਈ ਯਕੀਨੀ ਬਨਾਉਣ ਅਤੇ ਡੈਟਾ ਪੂਰੀ ਤਰਾਂ ਜਾਂਚ-ਪੜਤਾਲ ਕਰਕੇ ਭੇਜਣ ਲਈ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement