ਘਰ ‘ਚ ਹੋਈ ਚੋਰੀ ਮਗਰੋਂ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਤੰਗ ਆ ਕੇ ਟਾਵਰ ‘ਤੇ ਚੜ੍ਹਿਆ ਸਰਕਾਰੀ ਅਧਿਆਪਕ
Published : Sep 2, 2021, 4:06 pm IST
Updated : Sep 2, 2021, 4:28 pm IST
SHARE ARTICLE
Teacher climbed on Tower in Kapurthala
Teacher climbed on Tower in Kapurthala

ਅਧਿਆਪਕ ਦੇ ਟਾਵਰ 'ਤੇ ਚੜ੍ਹਨ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚਿਆ ਅਤੇ ਅਧਿਆਪਕ ਨੂੰ ਹੇਠਾਂ ਉਤਾਰਨ ਦੇ ਯਤਨ ਕੀਤੇ।

 

ਕਪੂਰਥਲਾ: ਕਪੂਰਥਲਾ ਵਿਚ ਇਕ ਸਰਕਾਰੀ ਅਧਿਆਪਕ (Teacher) ਪੁਲਿਸ ਦੀ ਢਿੱਲੀ ਕਾਰਵਾਈ ਤੋਂ ਦੁਖੀ ਹੋ ਕੇ ਮੋਬਾਈਲ ਟਾਵਰ (Tower) 'ਤੇ ਚੜ੍ਹ ਗਿਆ। ਨਾਰਾਜ਼ਗੀ ਦਾ ਕਾਰਨ ਉਸਦੇ ਘਰ ਵਿਚ ਹੋਈ ਕਰੀਬ 5 ਲੱਖ ਦੀ ਚੋਰੀ ਦੀ ਘਟਨਾ ਹੈ। ਉਸ ਨੇ ਦੋਸ਼ ਲਾਇਆ ਕਿ ਪੁਲੀਸ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ। ਅਧਿਆਪਕ ਦੇ ਟਾਵਰ 'ਤੇ ਚੜ੍ਹਨ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚਿਆ ਅਤੇ ਅਧਿਆਪਕ ਨੂੰ ਹੇਠਾਂ ਉਤਾਰਨ ਦੇ ਯਤਨ ਕੀਤੇ। ਅਧਿਆਪਕ ਨੇ ਵਾਰ-ਵਾਰ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀਆਂ ਧਮਕੀਆਂ ਦਿੱਤੀਆਂ। ਹਾਲਾਂਕਿ, ਤਕਰੀਬਨ ਦੋ ਘੰਟਿਆਂ ਬਾਅਦ ਪੁਲਿਸ ਨੇ ਉਸ ਨੂੰ ਹੇਠਾਂ ਲਿਆਂਦਾ।

ਹੋਰ ਪੜ੍ਹੋ: ਰਾਜਾ ਵੜਿੰਗ ਦਾ ਬਿਆਨ, ‘CM ਕੌਣ ਬਣੇਗਾ ਇਹ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ’

PHOTOPHOTO

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦਾ ਨਿਸ਼ਾਂਤ ਕੁਮਾਰ ਨਾਂ ਦਾ ਇਕ ਸਰਕਾਰੀ ਅਧਿਆਪਕ ਵੀਰਵਾਰ ਸਵੇਰੇ ਇਨਸਾਫ਼ ਦੀ ਮੰਗ ਕਰਦਿਆਂ ਟਾਵਰ 'ਤੇ ਚੜ੍ਹ ਗਿਆ। ਉਸ ਨੇ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਸਦੇ ਘਰ ਤੋਂ ਡੇਢ ਮਹੀਨਾ ਪਹਿਲਾਂ ਹੋਈ ਚੋਰੀ ਦੇ ਸਬੰਧ ਵਿਚ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਜਦੋਂ ਤੱਕ ਉਸਦੀ ਮੰਗ ਪੂਰੀ ਨਹੀਂ ਹੁੰਦੀ, ਉਹ ਹੇਠਾਂ ਨਹੀਂ ਆਵੇਗਾ। ਜ਼ਿਆਦਾ ਤੰਗ ਕੀਤਾ ਤਾਂ ਉਹ ਹੇਠਾਂ ਛਾਲ ਮਾਰ ਦੇਵੇਗਾ। ਇਸ ਤੋਂ ਬਾਅਦ ੳਹ ਲਗਭਗ 2 ਘੰਟਿਆਂ ਮਗਰੋਂ ਹੇਠਾਂ ਆ ਗਿਆ।

ਹੋਰ ਪੜ੍ਹੋ: ਮੋਗਾ ਵਿਖੇ ਕਿਸਾਨਾਂ ਵੱਲੋਂ ਅਕਾਲੀ ਦਲ ਦਾ ਵਿਰੋਧ, ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ

Police OfficerPolice Officer

ਹੋਰ ਪੜ੍ਹੋ: ਪੰਜਾਬ ਕਾਂਗਰਸ ਵਿਚ All is Well ਨਹੀਂ, ਕਈ ਸਵਾਲ ਅਜੇ ਵੀ ਅਣਸੁਲਝੇ- ਹਰੀਸ਼ ਰਾਵਤ

ਤੁਹਾਨੂੰ ਦੱਸ ਦੇਈਏ ਕਿ ਨਿਸ਼ਾਂਤ ਕੁਮਾਰ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਟਾਵਰ 'ਤੇ ਚੜ੍ਹ ਚੁੱਕਾ ਹੈ। ਇਕ ਵਾਰ, ਨਿਸ਼ਾਤ ਕੁਮਾਰ ਦੇ ਖਿਲਾਫ਼ ਥਾਣਾ ਸਿਟੀ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਵੀ ਦਰਜ ਹੈ।

TeacherTeacher

ਦੂਜੇ ਪਾਸੇ ਸਿਟੀ ਥਾਣੇ ਦੇ ਇੰਚਾਰਜ ਗੌਰਵ ਧੀਰ ਅਨੁਸਾਰ ਨਿਸ਼ਾਂਤ ਕੁਮਾਰ ਨੇ ਮੰਗ ਕੀਤੀ ਹੈ ਕਿ ਪੁਲਿਸ ਵਿਭਾਗ ਉਨ੍ਹਾਂ ਦੇ ਘਰ 'ਚ ਹੋਈ ਚੋਰੀ ਸੰਬੰਧੀ ਸਹੀ ਕਾਰਵਾਈ ਨਹੀਂ ਕਰ ਰਿਹਾ ਹੈ। ਡੀਐਸਪੀ ਸੁਰੇਂਦਰ ਸਿੰਘ ਅਨੁਸਾਰ ਅਧਿਆਪਕ ਨਿਸ਼ਾਂਤ ਕੁਮਾਰ ਦੇ ਘਰ ਹੋਈ ਚੋਰੀ ਦੇ ਮਾਮਲੇ ਵਿਚ ਪੁਲਿਸ ਬਹੁਤ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸ਼ੱਕ ਦੇ ਘੇਰੇ ਵਿਚ ਆਏ ਸਾਰੇ ਲੋਕਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ’ਚ ਜਲਦ ਕਾਰਵਾਈ ਕਰਨ ਦਾ ਭਰੋਸਾ ਵੀ ਦਵਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement