'ਨਸ਼ਾ ਮਾਮਲੇ ਨੂੰ ਤਬਦੀਲ ਕਰਾਉਣ ਲਈ ਕਾਂਗਰਸ ਸਰਕਾਰ ਸੁਪਰੀਮ ਕੋਰਟ ’ਚ ਦਾਇਰ ਕਰੇ ਅਪੀਲ'
Published : Sep 2, 2021, 6:33 pm IST
Updated : Sep 2, 2021, 6:33 pm IST
SHARE ARTICLE
Harpal Singh Cheema and CM Punjab
Harpal Singh Cheema and CM Punjab

ਨਿਸ਼ਚਿਤ ਸਮੇਂ ’ਚ ਹੋਵੇ ਕਾਰਵਾਈ

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਜੱਜ ਵੱਲੋਂ ਪੰਜਾਬ ਨਾਲ ਸੰਬੰਧਤ ਬਹੁ- ਚਰਚਿਤ ਨਸ਼ਾ ਮਾਮਲੇ ਬਾਰੇ ਵਿਸ਼ੇਸ਼ ਜਾਂਚ ਕਮੇਟੀ (ਐਸਟੀਐਫ) ਦੀ ਰਿਪੋਰਟ ਤੋਂ ਖੁਦ ਨੂੰ ਵੱਖ ਕਰ ਲੈਣ ਕਾਰਨ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਮਾਮਲੇ ਨੂੰ ਕਿਸੇ ਹੋਰ ਹਾਈਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਮਾਮਲੇ ਦੀ ਇੱਕ ਰਿਪੋਰਟ ਪਿਛਲੇ ਲੰਮੇ ਸਮੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਿਫ਼ਾਫ਼ਾ ਬੰਦ ਪਈ ਹੈ, ਜਿਸ ਨੂੰ ਖੁਲਵਾਉਣ ਲਈ ਪੰਜਾਬ ਸਰਕਾਰ ਨੇ ਕੋਈ ਕੋਸ਼ਿਸ਼ ਨਹੀਂ ਕੀਤੀ।

 

Harpal CheemaHarpal Cheema

 

 ਚੀਮਾ ਨੇ ਕਿਹਾ ਕਿ ਇੱਕ ਨਿੱਜੀ ਐਡਵੋਕੇਟ ਨੇ ਹਾਈਕੋਰਟ ਵਿੱਚ ਅਪੀਲ ਦਾਖਲ ਕਰਕੇ ਵਿਸ਼ੇਸ਼ ਜਾਂਚ ਟੀਮ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ’ਤੇ ਸੁਣਵਾਈ ਕਰਨ ਦੀ ਮੰਗ ਕੀਤੀ ਸੀ, ਪਰ ਹਾਈਕੋਰਟ ਦੇ ਇੱਕ ਮਾਣਯੋਗ ਜੱਜ ਨੇ ਆਪਣੇ ਆਪ ਨੂੰ ਇਸ ਕੇਸ ਦੀ ਸੁਣਵਾਈ ਤੋਂ ਵੱਖ ਕਰ ਲਿਆ ਸੀ। ਇਹੀ ਕਾਰਨ ਹੈ ਕਿ ਕਰੋੜਾਂ ਰੁਪਏ ਦੇ ਨਸ਼ਾ ਮਾਮਲੇ ਦੀ ਸੁਣਵਾਈ ਵਿੱਚ ਲਗਾਤਾਰ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚਲੇ ਨਸ਼ਾ ਮਾਫ਼ੀਆ ਨਾਲ ਸੰਬੰਧਤ ਹੈ, ਜਿਸ ਦੇ ਤਾਰ ਸੂਬੇ ਦੇ ਵੱਡੇ- ਵੱਡੇ ਲੀਡਰਾਂ ਨਾਲ ਜੁੜੇ ਹੋਏ ਹਨ।

 

Ghar-Ghar Rozgar turns out to be ‘Congressiyan de Ghar Rozgar: Harpal CheemaHarpal Cheema and CM Punjab

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਜ਼ਰੂਰਤ ਹੈ ਕਿਉਂਕਿ ਨਸ਼ੇ ਨਾਲ ਪੰਜਾਬ ਅਤੇ ਨੌਜਵਾਨਾਂ ਦਾ ਜੀਵਨ ਬਰਬਾਦ ਹੋ ਰਿਹਾ ਹੈ। ਜਾਂਚ ਰਿਪੋਰਟ ਖੋਲ੍ਹਣ ਵਿੱਚ ਹੋ ਰਹੀ ਦੇਰੀ ਕਾਰਨ ਨਸ਼ਾ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਵੀ ਦੇਰੀ ਹੋ ਰਹੀ ਹੈ।  ਪੰਜਾਬ ਦੀ ਕਾਂਗਰਸ ਸਰਕਾਰ ’ਤੇ ਮਾਮਲੇ ਵਿੱਚ ਦੇਰੀ ਕਰਨ ਦਾ ਦੋਸ਼ ਲਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਕੇ ਤਾਂ ਜੋ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਤਬਦੀਲ ਕਰਕੇ ਕਿਸੇ ਦੂਜੇ ਸੂਬੇ ਦੀ ਹਾਈਕੋਰਟ ਵਿੱਚ ਸੁਣਵਾਈ ਹੋਵੇ ਅਤੇ ਹੋਰ ਰਹੀ ਦੇਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਸੌਦਾਗਰਾਂ ਸਮੇਤ ਵੱਡੇ ਵੱਡੇ ਰਾਜਨੀਤਿਕ ਆਗੂਆਂ ਅਤੇ ਅਧਿਕਾਰੀਆਂ ਦੇ ਨਾਂਅ ਨਸ਼ਾ ਮਾਮਲੇ ਨਾਲ ਜੁੜੇ ਹੋਏ ਹਨ। 

 

Harpal Cheema Harpal Cheema

 

ਚੀਮਾ ਨੇ ਅੱਗੇ ਕਿਹਾ ਪਹਿਲਾਂ ਹੀ ਇਸ ਮਾਮਲੇ ਵਿੱਚ ਕਾਫੀ ਦੇਰ ਹੋ ਚੁੱਕੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਨਿਸ਼ਚਿਤ ਤੌਰ ’ਤੇ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਅਤੇ ਹਰ ਰੋਜ਼ ਸੁਣਵਾਈ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਨਸ਼ਾ ਸੌਦਾਗਰਾਂ ਅਤੇ ਉਨ੍ਹਾਂ ਦੇ ਮਦਦਗਾਰ ਆਗੂਆਂ ਤੇ ਅਧਿਕਾਰੀਆਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾਵੇ। ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲੇ। 

CM PunjabCM Punjab

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਾਈਕੋਰਟ ਦੇ ਮਾਣਯੋਗ ਜੱਜ ਇਸ ਮਾਮਲੇ ਤੋਂ ਦੂਰੀ ਬਣਾ ਚੁੱਕੇ ਹਨ, ਜਿਸ ਕਾਰਨ ਕੋਈ ਇਸ ਅਦਾਲਤ ਵਿੱਚ ਕੋਈ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ ਹੈ। ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਚੀਮਾ ਨੇ ਕਿਹਾ,‘‘ਜੇਕਰ ਕੈਪਟਨ ਸਰਕਾਰ ਨਸ਼ਾ ਮਾਮਲੇ ’ਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਨਹੀਂ ਕਰਦੀ ਤਾਂ ਸਾਬਤ ਹੋ ਜਾਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਖੁੱਦ ਵੀ ਨਸ਼ਾ ਸੌਦਾਗਰਾਂ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਵਾਲੇ ਲੀਡਰਾਂ ਨਾਲ ਮਿਲੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement